ਪਿਸਤੌਲ ਦੀ ਨੋਕ ‘ਤੇ ਉੱਤੇ ਲੁੱਟਾਂ ਕਰਨ ਵਾਲਾ ਨਾਮੀ ਗੈਂਗਸਟਰ ਗ੍ਰਿਫਤਾਰ

ਕਪੂਰਥਲਾ- ਕਪੂਰਥਲਾ ਜ਼ਿਲ੍ਹੇ ਦੀ ਪੁਲੀਸ ਵੱਲੋਂ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਅੱਜ ਸੁਲਤਾਨਪੁਰ ਲੋਧੀ ਵਿਖੇ ਉਸ ਵੇਲੇ ਵੱਡੀ ਸਫਲਤਾ ਮਿਲੀ ਜਦ ਉਨ੍ਹਾਂ ਨੇ ਪਿਸਤੌਲ…

ਕਪੂਰਥਲਾ- ਕਪੂਰਥਲਾ ਜ਼ਿਲ੍ਹੇ ਦੀ ਪੁਲੀਸ ਵੱਲੋਂ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਅੱਜ ਸੁਲਤਾਨਪੁਰ ਲੋਧੀ ਵਿਖੇ ਉਸ ਵੇਲੇ ਵੱਡੀ ਸਫਲਤਾ ਮਿਲੀ ਜਦ ਉਨ੍ਹਾਂ ਨੇ ਪਿਸਤੌਲ ਦੀ ਨੋਕ ਉੱਤੇ ਰਾਹਗੀਰਾਂ ਨੂੰ ਲੁੱਟਣ ਵਾਲਾ ਨਾਮੀ ਗੈਂਗਸਟਰ ਨੂੰ ਕਾਬੂ ਕੀਤਾ। ਜ਼ਿਕਰਯੋਗ ਹੈ ਇਸ ਗੈਂਗਸਟਰ ਦੇ ਖਿਲਾਫ ਪਹਿਲਾਂ ਤੋਂ ਹੀ ਅਲੱਗ-ਅਲੱਗ ਧਾਰਾਵਾਂ ਤਹਿਤ 14 ਤੋਂ ਵੀ ਵੱਧ ਮਾਮਲੇ ਦਰਜ ਹਨ। ਫੜੇ ਗਏ ਆਰੋਪੀ ਦੇ ਕੋਲੋਂ ਮੌਕੇ ਤੋਂ ਇਕ ਦੇਸੀ ਕੱਟਾ ਅਤੇ ਤਿੱਨ ਜ਼ਿੰਦਾ ਕਾਰਤੂਸ ਅਤੇ ਇਕ ਦਾਤਰ ਤੇ 255 ਗ੍ਰਾਮ ਹੈਰੋਇਨ ਵੀ ਬਰਾਮਦ ਹੋਈ ਹੈ।  

ਪੜੋ ਹੋਰ ਖਬਰਾਂ: ਪੰਜਾਬ ਸਰਕਾਰ ਵਲੋਂ IPS ਤੇ PPS ਅਧਿਕਾਰੀਆਂ ਦੇ ਤਬਾਦਲੇ

 

ਇਸ ਗੈਂਗਸਟਰ ਦਾ ਨਾਮ ਮਨਪ੍ਰੀਤ ਸਿੰਘ ਉਰਫ ਮੱਪੀ ਦੱਸਿਆ ਜਾ ਰਿਹਾ ਹੈ, ਜੋ ਕਿ ਸੁਲਤਾਨਪੁਰ ਲੋਧੀ ਦੇ ਹੀ ਨੇੜਲੇ ਪਿੰਡ ਪਾਮਨਾ ਦੱਸਿਆ ਜਾ ਰਿਹਾ ਹੈ, ਸੁਲਤਾਨਪੁਰ ਲੋਧੀ ਪੁਲਿਸ ਵੱਲੋਂ ਇਸ ਦਾ ਰਿਮਾਂਡ ਲੈ ਕੇ ਅਗਲੀ ਪੁੱਛਗਿੱਛ ਜਾਰੀ ਹੈ। ਇਸ ਪਾਸੋਂ ਵੱਡੇ ਖੁਲਾਸੇ ਹੋਣ ਦੀ ਸ਼ੰਕਾ ਜ਼ਾਹਿਰ ਕੀਤੀ ਜਾਰੀ ਹੈ।

ਪੜੋ ਹੋਰ ਖਬਰਾਂ: ਕਿਸਾਨਾਂ ਤੇ ਸਰਕਾਰ ਵਿਚਾਲੇ ਮੀਟਿੰਗ ਖਤਮ, ਭਲਕੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ ਗੰਨਾ ਕਿਸਾਨ

Leave a Reply

Your email address will not be published. Required fields are marked *