ਅੰਮ੍ਰਿਤਸਰ ‘ਚ ਪੁਲਿਸ ਨੇ ਗੈਂਗਸਟਰ ਵਿੱਕੀ ਗੌਂਡਰ ਤੋਂ ਬਾਅਦ ਇਸ ਮਸ਼ਹੁਰ ਗੈਂਗਸਟਰ ਨੂੰ ਦਬੋਚਿਆ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪੁਲਿਸ ਗੈਂਗਸਟਰਾਂ ਤੇ ਲਗਾਤਾਰ ਆਪਣਾ ਸ਼ਿਕੰਜਾ ਕੱਸ ਰਹੀ ਹੈ। ਇਹ ਸਿਲਸਿਲਾ ਲਗਾਤਾਰ ਜਾਰੀ ਵੀ ਹੈ। ਇਸੇ ਤਰ੍ਹਾਂ ਦਾ ਇਕ ਹੋਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪੁਲਿਸ ਗੈਂਗਸਟਰਾਂ ਤੇ ਲਗਾਤਾਰ ਆਪਣਾ ਸ਼ਿਕੰਜਾ ਕੱਸ ਰਹੀ ਹੈ। ਇਹ ਸਿਲਸਿਲਾ ਲਗਾਤਾਰ ਜਾਰੀ ਵੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਈ। ਦਸ ਦਈਏ ਕਿ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ ਹੋਈ ਜਿਸ ਕਾਰਨ ਰੁੱਬਲਪ੍ਰੀਤ ਨਾਮੀ ਗੈਂਗਸਟਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

gangster

ਦੱਸਿਆ ਜਾ ਰਿਹਾ ਹੈ ਕਿ ਮੁੱਠਭੇੜ ਦੌਰਾਨ ਫੜਿਆ ਗੈਂਗਸਟਰ ਤਰਨਤਾਰਨ ਦਾ ਰਹਿਣ ਵਾਲਾ ਹੈ। ਫਿਲਹਾਲ ਪੁਲਿਸ ਵੱਲੋਂ ਬਾਕੀ ਹੋਰ ਗੈਂਗਸਟਰਾਂ ਦੀ ਭਾਲ ਕੀਤੀ ਜਾ ਰਹੀ ਹੈ।

gangster Mother

 

ਉੱਥੇ ਹੀ ਇਸ ਮਾਮਲੇ ਤੇ ਗੈਂਗਸਟਰ ਦੀ ਮਾਤਾ ਦਾ ਕਹਿਣਾ ਹੈ ਕਿ ਉਸਦਾ ਬੇਟਾ ਗੈਂਗਸਟਰ ਨਹੀਂ ਹੈ। ਪੁਲਿਸ ਉਸਨੂੰ ਗੈਂਗਸਟਰ ਬਣਾ ਕੇ ਪੇਸ਼ ਕਰ ਰਹੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਲੜਾਈ ਦੇ ਚੱਕਰ ਉਹਨਾਂ ਦੇ ਬੱਚੇ ਘਰੋਂ ਭੱਜੇ ਸਨ ਪਰ ਪੁਲਿਸ ਦੀ ਗ੍ਰਿਫਤਾਰੀ ਤੋਂ ਬਾਅਦ ਉਹਨਾਂ ਨੂੰ ਆਪਣੇ ਬੱਚਿਆਂ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਹਾਸਿਲ ਨਹੀਂ ਹੈ।

Leave a Reply

Your email address will not be published. Required fields are marked *