ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਰਨਾਲਾ ਪੁਲਿਸ ਨੇ ਇਕ ਗੈਂਗਸਟਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਹਰਦੀਪ ਸਿੰਘ ਦੀਪਾ ਨਾਂ ਦੇ ਇਕ ਗੈਂਗਸਟਰ ਨੂੰ ਹਿਰਾਸਤ ਵਿੱਚ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਆਰੋਪੀ ਕੋਲੋਂ ਇਕ 32 ਬੋਰ ਦੀ ਰਿਵਾਲਵਰ ਤੇ ਇਕ 9 ਏਮਏਮ ਪਿਸਟਲ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਦੱਸਿਆ ਕਿ ਗੈਂਗਸਟਰ ਦੀਪਾ ਦੇ ਖਿਲਾਫ ਕਤਲ, ਇਰਾਦਾ ਕਤਲ ਸਣੇ ਕੁੱਲ 19 ਮਾਮਲੇ ਦਰਜ ਕੀਤੇ ਗਏ ਹਨ।

