ਜੇਲ੍ਹ ‘ਚ ਬੰਦ ਗੈਂਗਸਟਰ ਨੇ ਜੇਲ੍ਹ ਵਾਰਡਨ ‘ਤੇ ਕੀਤਾ ਹਮਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀਆਂ ਜੇਲ੍ਹਾਂ ਲਗਾਤਾਰ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਚ ਬਣੀਆਂ ਰਹਿੰਦੀਆਂ ਹਨ। ਹਾਲ ਹੀ ‘ਚ ਡੇਰਾ ਪ੍ਰੇਮੀ ਦਾ ਜੇਲ੍ਹ ਚ ਕਤਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀਆਂ ਜੇਲ੍ਹਾਂ ਲਗਾਤਾਰ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਚ ਬਣੀਆਂ ਰਹਿੰਦੀਆਂ ਹਨ। ਹਾਲ ਹੀ ‘ਚ ਡੇਰਾ ਪ੍ਰੇਮੀ ਦਾ ਜੇਲ੍ਹ ਚ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।  ਇਸ ਮਾਮਲੇ ਤੋਂ ਬਾਅਦ ਪੁਲਿਸ ਪ੍ਰਸਾਸ਼ਨ ਤੇ ਸਵਾਲ ਉਠਾਏ ਜਾ ਰਹੇ ਹਨ ਕਿ ਆਖਿਰ ਇਸ ਵਾਰਦਾਤ ਨੂੰ ਅੰਜਾਮ ਕਿਸ ਤਰ੍ਹਾਂ ਦਿੱਤਾ ਗਿਆ। ਇਹ ਮਾਮਲਾ ਅਜੇ ਥੰਮਿਆ ਨਹੀਂ ਸੀ ਕਿ ਇਕ ਹੋਰ ਇਸ ਤਰ੍ਹਾਂ ਦਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ।

gangster

ਦੱਸ ਦਈਏ ਕਿ ਜੇਲ੍ਹ ਚ ਬੰਦ ਗੈਂਗਸਟਰ ਨੇ ਜੇਲ੍ਹ ਵਾਰਡਨ ਤੇ ਹਮਲਾ ਕੀਤਾ। ਇਸ ਹਮਲੇ ਦੌਰਾਨ ਗੈਂਗਸਟਰ ਨੇ ਜੇਲ੍ਹ ਵਾਰਡਨ ਦੀ ਵਰਦੀ ਫਾੜ ਦਿੱਤੀ ਸੀ। ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਹਮਲਾ ਕਰਨ ਵਾਲਾ ਗੈਂਗਸਟਰ ਬੁੱਢਾ ਗਰੁੱਪ ਦੇ ਨਾਲ ਸੰਬੰਧਿਤ ਹੈ।ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਨਾਲ ਹੀ ਇਹ ਵੀ ਸਵਾਲ ਖੜ੍ਹਾ ਹੁੰਦਾ ਹੈ ਕਿ ਜੇਲ੍ਹ ‘ਚ ਬੰਦ ਕੈਦੀਆਂ ਨੂੰ ਕਿ ਪੁਲਿਸ ਪ੍ਰਸਾਸ਼ਨ ਦਾ ਬਿਲਕੁੱਲ ਵੀ ਡਰ ਨਹੀਂ ਹੈ। ਜਿਸ ਕਾਰਨ ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *