ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਸੰਗਰੂਰ ਦੀ ਜੇਲ੍ਹ ਚ ਬੰਦ ਸੀ
ਪਰ ਉੱਥੇ ਅਚਾਨਕ ਤਬੀਅਤ ਖਰਾਬ ਹੋਣ ਕਾਰਨ ਉਸਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ ਜਿਸ ਤੋਂ ਬਾਅਦ ਡਾਕਟਰਾਂ ਨੇ ਗੈਂਗਸਟਰ ਜਿਆਦਾ ਤਬੀਅਤ ਖਰਾਬ ਹੋਣ ਕਾਰਨ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਜਿੱਥੇ ਗੈਂਗਸਟਰ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

