ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਚੰਡੀਗੜ੍ਹ ਤੋਂ ਹੈਰੀ ਚੀਮਾ ਨਾਂ ਦੇ ਗੈਂਗਸਟਰ ਨੂੰ ਫੜਿਆ ਗਿਆ ਸੀ ਜਿਸ ਨੇ ਪੁਲਿਸ ਤੋਂ ਬੱਚਣ ਲਈ ਚੌਥੀ ਮੰਜਿਲ ਤੋਂ ਛਲਾਂਗ ਲਗਾ ਦਿੱਤੀ ਸੀ। ਮਿਲੀ ਜਾਣਕਾਰੀ ਦੇ ਅਨੁਸਾਰ ਗੈਂਗਸਟਰ ਹੈਰੀ ਚੀਮਾ ਨੇ ਹਸਪਤਾਲ ਵਿੱਚ ਮੌਤ ਹੋ ਗਈ ਹੈ। ਗੈਂਗਸਟਰ ਹੈਰੀ ਚੀਮਾ 17 ਦਸੰਬਰ ਨੂੰ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਵਿੱਚ ਭਰਤੀ ਸੀ।
ਦੱਸਣਯੋਗ ਗੱਲ ਹੈ ਕਿ ਗੈਂਗਸਟਰ ਹੈਰੀ ਚੀਮਾ ਨੇ ਇਕ ਲੜਕੀ ਦੇ ਨਾਲ ਜਬਰ ਜਨਾਹ ਕੀਤਾ ਸੀ ਜਿਸ ਤੋਂ ਬਾਅਦ ਪੀੜਤ ਲੜਕੀ ਨੇ ਆਰੋਪੀ ਹੈਰੀ ਚੀਮਾ ਦੇ ਖਿਲਾਫ ਮਾਮਲਾ ਦਰਜ ਕਰਵਾਈਆ ਸੀ।
ਜਿਸ ਤੋਂ ਬਾਅਦ ਪੁਲਿਸ ਉਸਨੂੰ ਹੋਟਲ ਵਿੱਚ ਗ੍ਰਿਫਤਾਰ ਕਰਨ ਲਈ ਗਈ ਸੀ। ਪਰ ਗੈਂਗਸਟਰ ਹੈਰੀ ਚੀਮਾ ਪੁਲਿਸ ਤੋਂ ਬੱਚਣ ਲਈ ਹੋਟਲ ਦੀ ਚੌਥੀ ਇਮਾਰਤ ਤੋਂ ਛਾਲ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਜਖਮੀ ਹੋ ਗਿਆ। ਜਿਸ ਕਾਰਨ ਉਸਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਪਰ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ।


