Sidhu MooseWala ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਤੋਂ ਗੁਜਰਾਤ ਲੈ ਗਈ ਪੁਲਿਸ

ਬਠਿੰਡਾ :  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਪੁਲਿਸ ਨੇ ਬੁੱਧਵਾਰ ਨੂੰ ਹਿਰਾਸਤ ਵਿਚ ਲੈ ਲਿਆ ਹੈ।…

ਬਠਿੰਡਾ :  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਪੁਲਿਸ ਨੇ ਬੁੱਧਵਾਰ ਨੂੰ ਹਿਰਾਸਤ ਵਿਚ ਲੈ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਸ ਨੂੰ ਬਠਿੰਡਾ ਤੇ ਗੁਜਰਾਤ ਪੁਲਿਸ ਵੱਲੋਂ ਭਾਰੀ ਸੁਰੱਖਿਆ ਹੇਠ ਬਠਿੰਡਾ ਤੋਂ ਚੰਡੀਗੜ੍ਹ ਲਿਆਂਦਾ ਗਿਆ ਸੀ, ਜਿੱਥੋਂ ਫਲਾਈਟ ਰਾਹੀਂ ਗੁਜਰਾਤ ਲਿਜਾਇਆ ਜਾਵੇਗਾ।

ਬਠਿੰਡਾ ਜੇਲ੍ਹ ਅਤੇ ਪੁਲਿਸ ਅਧਿਕਾਰੀਆਂ ਨੇ ਲਾਰੈਂਸ ਨੂੰ ਗੁਜਰਾਤ ਪੁਲਿਸ ਹਵਾਲੇ ਕਰਨ ਦੀ ਪੁਸ਼ਟੀ ਕੀਤੀ ਹੈ। ਸੂਤਰਾਂ ਨੇ ਇਹ ਵੀ ਦੱਸਿਆ ਹੈ ਕਿ ਜ਼ਿਲ੍ਹਾ ਕੱਛ ਦੇ ਅਧੀਨ ਨਲੀਆ ਪੁਲਿਸ ਸਟੇਸ਼ਨ ਵਿਚ ਦਰਜ ਮਾਮਲੇ ਵਿਚ ਗੁਜਰਾਤ ਦੀ ਏਜੀਐੱਫ ਟੀਮ ਵੱਲੋਂ ਲਾਰੈਂਸ ਤੋਂ ਪੁੱਛਗਿੱਛ ਕੀਤੀ ਜਾਣੀ ਹੈ। ਹਾਲਾਂਕਿ ਇਸ ਦੀ ਅਧਿਕਾਰਿਤ ਪੁਸ਼ਟੀ ਨਹੀਂ ਹੋ ਸਕੀ ਹੈ ਪਰ ਪਤਾ ਲੱਗਾ ਹੈ ਕਿ ਮਾਮਲਾ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ।

Leave a Reply

Your email address will not be published. Required fields are marked *