ਖੁੰਖਾਰ ਗੈਂਗਸਟਰ ਪਰਮਿੰਦਰ ਪਿੰਦਰੀ ਸਣੇ 5 ਗੈਂਗਸਟਰ ਘਾਤਕ ਅਸਲੇ ਸਮੇਤ ਪੁਲਿਸ ਅੜਿਕੇ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ ’ਤੇ ਆਪਣਾ ਸ਼ਿਕੰਜਾ ਕਸ ਰਹੀ ਹੈ। ਇਸੇ ਦੇ ਚੱਲਦੇ ਪੰਜਾਬ ਪੁਲਿਸ ਨੇ ਇਕ ਹੋਰ ਖੁੰਖਾਰ ਗੈਂਗਸਟਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ ’ਤੇ ਆਪਣਾ ਸ਼ਿਕੰਜਾ ਕਸ ਰਹੀ ਹੈ। ਇਸੇ ਦੇ ਚੱਲਦੇ ਪੰਜਾਬ ਪੁਲਿਸ ਨੇ ਇਕ ਹੋਰ ਖੁੰਖਾਰ ਗੈਂਗਸਟਰ ਦੇ ਸਾਥੀਆ ਨੂੰ ਕਾਬੂ ਕਰਨ ’ਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਰੋਪੜ ’ਚ ਪੰਜਾਬ ਪੁਲਿਸ ਨੇ  ਮਸ਼ਹੂਰ ਖੁੰਖਾਰ ਗੈਂਗਸਟਰ ਪਰਮਿੰਦਰ ਪਿੰਦਰੀ ਨੂੰ ਕਾਬੂ ਕਰ ਲਿਆ ਹੈ।

https://www.facebook.com/LivingIndiaNewschannel/videos/2457997161183662/

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਗੈਂਗਸਟਰ ਪਰਮਿੰਦਰ ਪਿੰਦਰੀ ਸਣੇ 5 ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਇਹਨਾਂ ਤੋਂ ਇਲਾਵਾ ਪੁਲਿਸ ਨੇ ਗੈਂਗਸਟਰਾਂ ਕੋਲੋਂ ਭਾਰੀ ਮਾਤਰਾ ’ਚ ਅਸਲਾ ਤੇ ਹਥਿਆਰ ਵੀ ਬਰਾਮਦ ਕੀਤੇ ਹਨ। ਕਾਬਿਲੇਗੌਰ ਹੈ ਕਿ ਗੈਂਗਸਟਰ ਪਰਮਿੰਦਰ ਪਿੰਦਰੀ ਕਾਫੀ ਸਮੇਂ ਤੋਂ ਪੁਲਿਸ ਨੂੰ ਕਈ ਮਾਮਲਿਆਂ ਨੂੰ ਲੈਕੇ ਲੋੜੀਦਾਂ ਸੀ। ਖੈਰ ਪੁਲਿਸ ਨੇ ਕਾਬੂ ਕੀਤੇ ਗਏ ਗੈਂਗਸਟਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

 

Leave a Reply

Your email address will not be published. Required fields are marked *