ਪੈਰੋਲ ’ਤੇ ਜੇਲ੍ਹ ਚੋਂ ਬਾਹਰ ਆਏ ਇਸ ਖੁੰਖਾਰ ਗੈਂਗਸਟਰ ਦਾ ਹੋਇਆ ਬੇਰਹਿਮੀ ਨਾਲ ਕਤਲ, ਜਾਣੋਂ ਮਾਮਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇਭਰ ਚੋਂ ਲਗਾਤਾਰ ਕਤਲ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ ਇਹਨਾਂ ਮਾਮਲਿਆਂ ਤੋਂ ਸਾਫ ਪਤਾ ਚਲ ਰਿਹਾ ਹੈ ਕਿ ਬਦਮਾਸ਼ਾਂ ਨੂੰ ਪੁਲਿਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇਭਰ ਚੋਂ ਲਗਾਤਾਰ ਕਤਲ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ ਇਹਨਾਂ ਮਾਮਲਿਆਂ ਤੋਂ ਸਾਫ ਪਤਾ ਚਲ ਰਿਹਾ ਹੈ ਕਿ ਬਦਮਾਸ਼ਾਂ ਨੂੰ ਪੁਲਿਸ ਦਾ ਖੌਫ ਬਿਲਕੁਲ ਵੀ ਨਹੀਂ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ। ਦਸ ਦਈਏ ਕਿ ਗੈਂਗਸਟਰ ਰਾਜਵਿੰਦਰ ਘਾਲੀ ਦਾ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਗੈਂਗਸਟਰ ਰਾਜਵਿੰਦਰ ਘਾਲੀ ਦੀ ਲਾਸ਼ ਖੇਤਾਂ ਚੋਂ ਮਿਲੀ ਸੀ।

gangster

ਜਿਸ ਤੋਂ ਬਾਅਦ ਇਲਾਕੇ ਚ ਸਨਸਨੀ ਫੈਲ ਗਈ ਹੈ। ਉੱਥੇ ਹੀ ਦਸ ਦਈਏ ਕਿ ਗੈਂਗਸਟਰ ਘਾਲੀ ਪੈਰੋਲ ਤੇ ਜੇਲ੍ਹ ਚੋਂ ਬਾਹਰ ਆਇਆ ਸੀ। ਗੈਂਗਸਟਰ ਘਾਲੀ ਵਿਦਿਆਰਥਣ ਨੂੰ ਅਗਵਾਕਾਂਡ ਚ ਸਜਾ ਕੱਟ ਰਿਹਾ ਸੀ। ਇਸ ਤੋਂ ਇਲਾਵਾ ਗੈਂਗਸਟਰ ਕਈ ਹੋਰ ਵੱਡੇ ਮਾਮਲਿਆਂ ਚ ਵੀ ਨਾਮਜ਼ਦ ਸੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *