ਜਲੰਧਰ ‘ਚ ਗੈਂਗਸਟਰਾਂ ਦੇ ਹੌਸਲੇ ਬੁਲੰਦ: ‘ਆਪ’ ਆਗੂ ਦੇ ਕਤਲ ਤੋਂ ਬਾਅਦ ਹੁਣ ਗਾਇਕਾ ਜੋਤੀ ਨੂਰਾ ਦੇ ਘਰ ਬਾਹਰ ਫਾਇਰਿੰਗ

ਜਲੰਧਰ : ਪੰਜਾਬ ਦੇ ਉਦਯੋਗਿਕ ਸ਼ਹਿਰ ਜਲੰਧਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਡਾਵਾਂਡੋਲ ਹੁੰਦੀ ਨਜ਼ਰ ਆ ਰਹੀ ਹੈ। ਪਿਛਲੇ ਹਫ਼ਤੇ ਆਮ ਆਦਮੀ ਪਾਰਟੀ ਦੇ ਆਗੂ…

ਪੰਜਾਬ ਦੇ ਉਦਯੋਗਿਕ ਸ਼ਹਿਰ ਜਲੰਧਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਡਾਵਾਂਡੋਲ ਹੁੰਦੀ ਨਜ਼ਰ ਆ ਰਹੀ ਹੈ। ਪਿਛਲੇ ਹਫ਼ਤੇ ਆਮ ਆਦਮੀ ਪਾਰਟੀ ਦੇ ਆਗੂ

ਜਲੰਧਰ : ਪੰਜਾਬ ਦੇ ਉਦਯੋਗਿਕ ਸ਼ਹਿਰ ਜਲੰਧਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਡਾਵਾਂਡੋਲ ਹੁੰਦੀ ਨਜ਼ਰ ਆ ਰਹੀ ਹੈ। ਪਿਛਲੇ ਹਫ਼ਤੇ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੀ ਸਿਆਹੀ ਅਜੇ ਸੁੱਕੀ ਨਹੀਂ ਸੀ ਕਿ ਹੁਣ ਮਕਸੂਦਾ ਇਲਾਕੇ ਵਿੱਚ ਮਸ਼ਹੂਰ ਪੰਜਾਬੀ ਗਾਇਕਾ ਜੋਤੀ ਨੂਰਾ ਦੇ ਨਵੇਂ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਬੀਤੀ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਗਾਇਕਾ ਦੇ ਘਰ ਬਾਹਰ ਤਾਬੜਤੋੜ ਫਾਇਰਿੰਗ ਕੀਤੀ ਗਈ, ਜਿਸ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਸੀਸੀਟੀਵੀ ਵਿੱਚ ਕੈਦ ਹੋਈ ਵਾਰਦਾਤ

ਜਾਣਕਾਰੀ ਅਨੁਸਾਰ ਇਹ ਘਟਨਾ ਰਾਤ ਕਰੀਬ 9:20 ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇੱਕ ਸਕੂਟੀ ਸਵਾਰ ਨੌਜਵਾਨ ਜੋਤੀ ਨੂਰਾ ਦੇ ਘਰ ਦੇ ਬਾਹਰ ਆਇਆ ਅਤੇ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਇਹ ਸਾਰੀ ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਦੀ ਫੁਟੇਜ ਹੁਣ ਪੁਲਿਸ ਦੇ ਕਬਜ਼ੇ ਵਿੱਚ ਹੈ। ਪੁਲਿਸ ਇਸ ਗੱਲ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਕਿ ਕੀ ਇਹ ਹਮਲਾ ਸਿਰਫ਼ ਡਰਾਉਣ-ਧਮਕਾਉਣ ਦੇ ਮਕਸਦ ਨਾਲ ਕੀਤਾ ਗਿਆ ਸੀ ਜਾਂ ਇਸ ਪਿੱਛੇ ਕੋਈ ਵੱਡੀ ਸਾਜ਼ਿਸ਼ ਹੈ।

ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ

ਗੋਲੀਆਂ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕਾਂ ਵਿੱਚ ਭਾਜੜ ਮਚ ਗਈ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਹਮਲਾਵਰ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਲੱਕੀ ਓਬਰਾਏ ਕਤਲ ਕਾਂਡ ਨਾਲ ਦਹਿਸ਼ਤ ਵਿੱਚ ਸ਼ਹਿਰ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 6 ਫਰਵਰੀ ਨੂੰ ਜਲੰਧਰ ਦੇ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ‘ਆਪ’ ਆਗੂ ਲੱਕੀ ਓਬਰਾਏ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਮਲਾਵਰਾਂ ਨੇ ਉਸ ਵੇਲੇ ਵਾਰਦਾਤ ਨੂੰ ਅੰਜਾਮ ਦਿੱਤਾ ਜਦੋਂ ਲੱਕੀ ਮੱਥਾ ਟੇਕਣ ਤੋਂ ਬਾਅਦ ਆਪਣੀ ਥਾਰ ਗੱਡੀ ਵਿੱਚ ਬੈਠੇ ਸਨ। ਉਨ੍ਹਾਂ ‘ਤੇ 8 ਤੋਂ 10 ਗੋਲੀਆਂ ਚਲਾਈਆਂ ਗਈਆਂ ਸਨ। ਲਗਾਤਾਰ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ ਨੇ ਸ਼ਹਿਰ ਵਾਸੀਆਂ ਦੀ ਸੁਰੱਖਿਆ ‘ਤੇ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।

Leave a Reply

Your email address will not be published. Required fields are marked *