ਗੈਂਗਸਟਰਾਂ ‘ਤੇ ਵਾਰ ਦਾ 52ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 241 ਗ੍ਰਿਫ਼ਤਾਰ,  ਯੁੱਧ ਨਸ਼ਿਆਂ ਵਿਰੁੱਧ ਦੇ 377ਵੇਂ ਦਿਨ 

ਚੰਡੀਗੜ੍ਹ, 13 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 52ਵੇਂ ਦਿਨ ਪੰਜਾਬ ਪੁਲਿਸ ਨੇ…

punjab police

ਚੰਡੀਗੜ੍ਹ, 13 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 52ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

52ਵੇਂ ਦਿਨ, ਪੁਲਿਸ ਟੀਮਾਂ ਨੇ 241 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,340 ਹੋ ਗਈ ਹੈ।

ਇਸ ਤੋਂ ਇਲਾਵਾ 103 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 102 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 377ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 64 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 13 ਕਿਲੋ ਹੈਰੋਇਨ, 2.6 ਕਿਲੋ ਅਫੀਮ ਅਤੇ 443 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ। ਇਸ ਦੇ ਨਾਲ ਸਿਰਫ 377 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 53,383 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਹੋਰ ਖ਼ਬਰਾਂ ਪੜ੍ਹੋ —

ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ

ਹੋਰ ਅੱਪਡੇਟ ਲਈ LIVING INDIA NEWS ਨਾਲ ਜੁੜੇ ਰਹੋ — 24/7 LIVE

Leave a Reply

Your email address will not be published. Required fields are marked *