ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਗਾਇਕ ਗੈਰੀ ਸੰਧੂ ਤੇ ਦੁਖਾਂ ਦਾ ਪਹਾੜ ਟੁੱਟ ਪਿਆ ਹੈ। ਦਸ ਦਈਏ ਕਿ ਗੈਰੀ ਸੰਧੂ ਦੀ ਮਾਤਾ ਜੀ ਅਵਤਾਰ ਕੌਰ ਦਾ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਗੈਰੀ ਸੰਧੂ ਦੀ ਮਾਤਾ ਜੀ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸੀ ਜਿਸ ਕਾਰਨ ਉਹਨਾਂ ਨੇ ਇਸ ਦੁਨਿਆ ਨੂੰ ਤਿਆਗ ਦਿੱਤਾ।
ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਵੇਲੇ ਗੈਰੀ ਸੰਧੂ ਵਿਦੇਸ਼ ਦੌਰੇ ਤੇ ਹਨ। ਕੁਝ ਸਮੇਂ ਪਹਿਲਾਂ ਹੀ ਉਹਨਾਂ ਦੇ ਪਿਤਾ ਜੀ ਦਾ ਦੇਹਾਂਤ ਹੋਇਆ ਸੀ ਤੇ ਹੁਣ ਉਹਨਾਂ ਦੀ ਮਾਤਾ ਜੀ ਦਾ ਦੇਹਾਂਤ ਹੋ ਗਿਆ ਜੋ ਕਿ ਉਹਨਾਂ ਨੂੰ ਪੂਰਾ ਨਾ ਹੋਣ ਵਾਲਾ ਘਾਟਾ ਹੋਇਆ ਹੈ।
ਦਸ ਦਈਏ ਕਿ ਗੈਰੀ ਸੰਧੂ ਦੇ ਮਾਤਾ ਜੀ ਦੇ ਦੇਹਾਂਤ ਦੀ ਜਾਣਕਾਰੀ ਗਾਇਕਾ ਅਫਸਾਨਾ ਖਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਦਿੱਤੀ। ਉੱਥੇ ਹੀ ਇਹ ਜਾਣਕਾਰੀ ਪੰਜਾਬੀ ਇੰਡਸਟਰੀ ਨੂੰ ਪਤਾ ਲੱਗਣ ਤੋਂ ਬਾਅਦ ਹਰ ਕੋਈ ਆਪਣਾ ਦੁਖ ਪ੍ਰਗਟਾਵਾਂ ਕਰ ਰਿਹਾ ਹੈ।


