ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 40 ਵਿੱਚ ਇੱਕ ਪ੍ਰਾਈਵੇਟ ਸਕੂਲ ਦੇ ਨਾਲ ਲੱਗਦੀ ਜ਼ਮੀਨ ਵਿੱਚ ਅਚਾਨਕ ਗੈਸ ਪਾਈਪ ਲਾਈਨ ਲੀਕ ਹੋ ਗਈ। ਇਹ ਘਟਨਾ ਸਵੇਰੇ ਵਾਪਰੀ ਹੈ। ਵਿਦਿਆਰਥੀ ਸਕੂਲ ਪਹੁੰਚੇ ਹੀ ਸਨ ਕਿ ਤੁਰਤ ਸਕੂਲ ਖਾਲੀ ਕਰਨ ਲਈ ਆਖ ਦਿੱਤਾ ਗਿਆ। ਇੱਥੋਂ ਤੱਕ ਕਿ ਬੱਚਿਆਂ ਦੇ ਬੈਗ ਵੀ ਕਲਾਸ ਰੂਮ ਵਿੱਚ ਪਏ ਹਨ।
ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਾਅ
ਸਕੂਲ ਦੇ ਅੰਦਰ ਮੌਜੂਦ ਸਟਾਫ਼ ਨੇ ਦੱਸਿਆ ਕਿ ਬਾਹਰ ਕੁੱਝ ਕੰਮ ਚੱਲ ਰਿਹਾ ਸੀ, ਜਿਸ ਤੋਂ ਬਾਅਦ ਇਹ ਸਾਰੀ ਘਟਨਾ ਵਾਪਰੀ। ਜਦੋਂ ਹੀ ਸਕੂਲ ਮੈਨੇਜਮੈਂਟ ਨੂੰ ਇਸ ਦਾ ਪਤਾ ਲੱਗਾ ਤਾਂ ਬੱਚਿਆਂ ਨੂੰ ਫਟਾ-ਫਟ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਸਕੂਲ ਵਿਚ ਛੁੱਟੀ ਕਰ ਦਿੱਤੀ ਗਈ। ਹਾਲਾਂਕਿ ਪੁਲਿਸ ਟੀਮ ਅਤੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਪਾਈਪ ਲਾਈਨ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸੇ ਵੀ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ।



