ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 8 ਨਵੰਬਰ ਨੂੰ ਜਰਨਲ ਹਾਊਸ ਸੱਦਣ ਦਾ ਫ਼ੈਸਲਾ ਕੀਤਾ ਗਿਆ ਹੈ।
SYL ‘ਤੇ ਪ੍ਰਧਾਨ ਧਾਮੀ ਨੇ ਕਿਹਾ ਕਿ syl ‘ਤੇ ਪੰਜਾਬ ਸਰਕਾਰ ਅਰਦਾਲ ਵਿਚ ਆਪਣਾ ਪੱਖ ਸਪੱਸ਼ਟ ਤੌਰ ‘ਤੇ ਰੱਖੇ। ਅੱਗੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਰਦਾਸ ਦੇ ਨਾਮ ‘ਤੇ ਮਸ਼ਹੂਰੀ ਕਰਨ ਦੀ ਸਿਅਸਤ ਕੀਤੀ ਹੈ। ਜੇਕਰ ਪੰਜਾਬ ਸਰਕਾਰ ਪੰਜਾਬ ਵਿਚੋਂ ਨਸ਼ਾ ਖਤਮ ਕਰਨਾ ਚਾਹੁੰਦੀ ਹੈ ਤਾਂ ਸ਼ਰਾਬ ਮੁਕਤ ਪੰਜਾਬ ਨੂੰ ਕਰਨ ਦੀ ਪਹਿਲ ਕਰੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਕਰੇ। sgpc ਆਪਣਾ ਚੈਨਲ ਲਗਾਉਣ ਲਈ ਕੋਸ਼ਿਸ਼ਾਂ ਕਰ ਰਹੀ ਹੈ। sgpc ਚੋਣਾਂ ਲਈ ਵੋਟਾਂ ਦੇ ਫਾਰਮ ਵਿਚ ਸਵੈਘੋਸ਼ਨਾ ਦਾ ਕਾਲਮ ਸ਼ਾਮਲ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਵਿਸ਼ਵਾਸ਼ ਤੇ 10 ਗੁਰੂਆਂ ਤੋਂ ਇਲਾਵਾ ਕਿਸੇ ਹੋਰ ਨੂੰ ਮਾ ਮੰਨਨ ਦਾ ਸ਼ਾਮਲ ਹੋਣਾ ਚਾਹੀਦਾ ਹੈ।
