ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਰਨਾਲਾ ‘ਚ ਸਥਿਤ ਇਕ ਸਰੋ ਤੇ ਘਿਓ ਬਣਾਉਣ ਵਾਲੀ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ।
ਮਿਲੀ ਜਾਣਕਾਰੀ ਦੇ ਅਨੁਸਾਰ ਜੇ.ਕੇ ਇੰਡਸਟਰੀ ਨੂੰ ਅਚਾਨਕ ਹੀ ਤੇਜ ਹਨੇਰੀ ਕਾਰ ਬਿਜਲੀ ਦੀਆਂ ਤਾਰਾਂ ਜੁੜਨ ਕਾਰਨ ਭਿਆਨਕ ਅੱਗ ਲੱਗ ਗਈ।
ਇਸ ਭਿਆਨਕ ਅੱਗ ਦੇ ਕਾਰਨ ਕਰੀਬ ਇਕ ਕਰੋੜ ਦੇ ਨੁਕਸਾਨ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਫਿਲਹਾਲ ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਕਾਫੀ ਮਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ।

