ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਗਿੱਪੀ ਗਰੇਵਾਲ, ਸਾਂਝੀ ਕੀਤੀ ਵੀਡੀਓ

Gippy Grewal : ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਇਕ ਤੋਂ ਬਾਅਦ ਇਕ ਫਿਲਮਾਂ ਰਿਲੀਜ਼ ਕਰਦੇ ਹੋਏ ਸ਼ਹੁਰਤ ਹਾਸਲ ਕਰਦੇ ਜਾ ਰਹੇ ਹਨ।…

Gippy Grewal : ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਇਕ ਤੋਂ ਬਾਅਦ ਇਕ ਫਿਲਮਾਂ ਰਿਲੀਜ਼ ਕਰਦੇ ਹੋਏ ਸ਼ਹੁਰਤ ਹਾਸਲ ਕਰਦੇ ਜਾ ਰਹੇ ਹਨ। ਹੁਣ ਉਹ ਆਪਣੀ ਆਉਣ ਵਾਲੀ ਨਵੀਂ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਨੂੰ ਲੈ ਕੇ ਸੁਰਖੀਆਂ ਬਟੋਰ ਰਹੇ ਹਨ। ਇਸ ਦੌਰਾਨ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ ‘ਚ ਉਹ ਗੁਰੂਘਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਦੇ ਨਜ਼ਰ ਆ ਰਹੇ ਹਨ। ਗਿੱਪੀ ਗਰੇਵਾਲ ਨੇ ਇਸ ਵੀਡੀਓ ਨੂੰ ਪੋਸਟ ਕਰਦਿਆਂ ਕੈਪਸ਼ਨ ‘ਚ – ਵਾਹਿਗੁਰੂ ਜੀ ਲਿਖਿਆ ਹੈ ਅਤੇ ਨਾਲ ਹੀ ਹੱਥ ਜੋੜਦਿਆਂ ਵਾਲੀ ਇਮੋਜ਼ੀ ਸਾਂਝੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੀ ਟੀਮ ਵੀ ਨਜ਼ਰ ਆਈ। ਫੈਨਜ਼ ਵਲੋਂ ਗਿੱਪੀ ਦੀ ਇਸ ਵੀਡੀਓ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਇਸ ਫ਼ਿਲਮ ‘ਚ ਗਿੱਪੀ ਗਰੇਵਾਲ ਤੇ ਸ਼ਿੰਦਾ ਦੀ ਜੋੜੀ ਪਹਿਲੀ ਵਾਰ ਪਿਓ ਪੁੱਤਰ ਦੇ ਕਿਰਦਾਰ ‘ਚ ਨਜ਼ਰ ਆਵੇਗੀ। ਇਸ ਫ਼ਿਲਮ ਰਾਹੀਂ ਟੀਵੀ ਅਦਾਕਾਰਾ ਹਿਨਾ ਖ਼ਾਨ ਨੇ ਪੰਜਾਬੀ ਇੰਡਸਟਰੀ ‘ਚ ਡੈਬਿਊ ਕਰਨ ਜਾ ਰਹੀ। ਫ਼ਿਲਮ ‘ਚ ਉਹ ਸ਼ਿੰਦਾ ਦੀ ਮਾਂ ਦਾ ਕਿਰਦਾਰ ਨਿਭਾ ਰਹੀ ਹੈ। ਇਸ ਫ਼ਿਲਮ ਨੂੰ ਨਰੇਸ਼ ਕਥੂਰੀਆ ਵਲੋਂ ਲਿਖਿਆ ਗਿਆ ਹੈ, ਜਿਸ ਨੂੰ ਡਾਇਰੈਕਟ ਅਮਰਪ੍ਰੀਤ ਜੀ. ਐੱਸ. ਛਾਬੜਾ ਨੇ ਕੀਤਾ ਹੈ। ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਸਾਰੇਗਾਮਾ, ਹੰਬਲ ਮੋਸ਼ਨ ਪਿਕਚਰਜ਼ ਤੇ ਏ ਯੂਡਲੀ ਫ਼ਿਲਮ ਦੀ ਪੇਸ਼ਕਸ਼ ਹੈ। ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ 10 ਮਈ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ‘ਚ ਗਿੱਪੀ ਗਰੇਵਾਲ ਤੇ ਸ਼ਿੰਦਾ ਗਰੇਵਾਲ ਨਾਲ ਹਿਨਾ ਖ਼ਾਨ ਦੀ ਵੀ ਮੁੱਖ ਭੂਮਿਕਾ ਹੈ। ਇਨ੍ਹਾਂ ਤੋਂ ਇਲਾਵਾ ਜਸਵਿੰਦਰ ਭੱਲਾ, ਪ੍ਰਿੰਸ ਕੰਵਲਜੀਤ ਸਿੰਘ, ਰਘਵੀਰ ਬੋਲੀ, ਨਿਰਮਲ ਰਿਸ਼ੀ, ਹਰਦੀਪ ਗਿੱਲ, ਸੀਮਾ ਕੌਸ਼ਲ, ਗੁਰੀ ਘੁੰਮਣ ਤੇ ਹਰਿੰਦਰ ਭੁੱਲਰ ਅਹਿਮ ਭੂਮਿਕਾਵਾਂ ’ਚ ਹਨ।

Leave a Reply

Your email address will not be published. Required fields are marked *