ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਇਕ ਪਾਸੇ ਜਿੱਥੇ ਦੇਸ਼ਭਰ ਵਿੱਚ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਗਿੱਦੜਬਾਹਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਨਵਜੰਮੀ ਬੱਚੀ ਨੂੰ ਸੁੱਟ ਦਿੱਤਾ ਗਿਆ। ਦੇਸ਼ਭਰ ਵਿੱਚ ਨਾਰੀ ਸ਼ਕਤੀਕਰਨ ਦੀ ਗੱਲ ਕੀਤੀ ਜਾ ਰਹੀ ਹੈ ਪਰ ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਹ ਸੱਭ ਕੁਝ ਗੱਲਾਂ ਹੀ ਜਾਪ ਰਹੀਆਂ ਹਨ।
ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਮਧੀਰ ਚ ਇਕ ਨਵਜੰਮੀ ਬੱਚੀ ਨੂੰ ਰਜਬਾਹੇ ਚ ਕੁਝ ਲੋਕਾਂ ਨੇ ਪਾਣੀ ਵਿੱਚ ਤੈਰਦੇ ਹੋਏ ਦੇਖਿਆ ਤਾਂ ਜਿਸ ਤੋਂ ਬਾਅਦ ਇਸਦੀ ਜਾਣਕਾਰੀ ਉਹਨਾਂ ਨੇ ਸਰਪੰਚ ਨੂੰ ਦਿੱਤੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

