ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਵਿਆਹ ਨੂੰ ਲੈਕੇ ਇਕ ਲੜਕੀ ਤੇ ਉਸਦੇ ਮਾਪਿਆਂ ਦੇ ਮਨ ਵਿੱਚ ਬਹੁਤ ਹੀ ਸੁਪਨੇ ਹੁੰਦੇ ਹਨ ਪਰ ਇਹ ਸੁਪਨੇ ਉਸ ਵੇਲੇ ਟੁੱਟ ਜਾਂਦੇ ਹਨ ਜਦੋ ਵਿਆਹ ਤੋਂ ਬਾਅਦ ਲੜਕੀ ਖੁਸ਼ ਨਹੀਂ ਰਹਿੰਦੀ ਤੇ ਉਸਦੇ ਸਹੁਰੇ ਪਰਿਵਾਰ ਵਲੋਂ ਪਰੇਸ਼ਾਨ ਕੀਤਾ ਜਾਂਦਾ ਹੈ। ਜਿਸ ਕਾਰਨ ਵਿਆਹ ਤੋਂ ਬਾਅਦ ਕੁੜੀ ਦੀ ਜਿੰਦਗੀ ਖਰਾਬ ਹੋ ਜਾਂਦੀ ਹੈ ਕਿਉਕਿ ਦਹੇਜ ਦੇ ਲੋਭੀ ਦਹੇਜ ਦੀ ਮੰਗ ਕਰਦੇ ਰਹਿੰਦੇ ਹਨ ਜਿਸ ਕਾਰਨ ਲੜਕੀ ਪਰੇਸ਼ਾਨ ਹੋਕੇ ਆਪਣੀ ਜਿੰਦਗੀ ਨੂੰ ਖਤਮ ਕਰ ਲੈਂਦੀ ਹੈ।
ਇਸੇ ਤਰ੍ਹਾਂ ਦਾ ਹੀ ਇਕ ਤਾਜਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਵਿਆਹੁਤਾ ਲੜਕੀ ਨੇ ਸਹੁਰੇ ਪਰਿਵਾਰ ਤੋਂ ਤੰਗ ਹੋਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪ੍ਰਿਯਾ ਦਾ ਵਿਆਹ ਦਾ ਰਾਕੇਸ਼ ਨਾਲ ਹੋਇਆ ਸੀ। ਵਿਆਹ ਸਮੇਂ ਲੜਕੀ ਦੇ ਮਾਪਿਆਂ ਨੇ ਆਪਣੀ ਹੈਸੀਅਤ ਦੇ ਅਨੁਸਾਰ ਦਹੇਜ ਦਿੱਤਾ ਸੀ ਪਰ ਦਹੇਜ ਦੇ ਲਾਲਚੀ ਮੁੰਡੇ ਦੇ ਪਰਿਵਾਰ ਵਾਲਿਆਂ ਨੇ ਕੁੜੀ ਨੂੰ 25 ਲੱਖਾਂ ਲਿਆਉਣ ਲਈ ਪਰੇਸ਼ਾਨ ਕਰਨ ਲੱਗੇ। ਸਹੁਰਿਆ ਦਾ ਲਾਲਚ ਇਹਨਾਂ ਵੱਧ ਗਿਆ ਕਿ ਦਹੇਜ ਲਈ ਲੜਕੀ ਨਾਲ ਕੁੱਟਮਾਰ ਕੀਤੀ ਜਾਣ ਲੱਗੀ। ਤੰਗ ਪਰੇਸ਼ਾਨ ਹੋਈ ਲੜਕੀ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਤੋਂ ਬਾਅਦ ਮ੍ਰਿਤਕ ਲੜਕੀ ਦੇ ਮਾਪਿਆਂ ਨੇ ਲੜਕੀ ਦੇ ਸਹੁਰੇ ਪਰਿਵਾਰ ਦੇ ਖਿਲਾਫ ਮਾਮਲਾ ਦਰਜ ਕਰਵਾਇਆ। ਪੁਲਿਸ ਨੇ ਸਹੁਰੇ ਪਰਿਵਾਰ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

