ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ‘ਚ ਉਸ ਵੇਲੇ ਸਨਸਨੀ ਫੈਲ ਗਈ ਜਦੋ ਇਕ 19 ਸਾਲਾ ਦੀ ਕੁੜੀ ਦੀ ਲਾਸ਼ ਮਿਲੀ। ਮਿਲੀ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਕੁੜੀ ਨੇ ਇਕ 55 ਸਾਲ ਦੇ ਵਿਅਕਤੀ ਦੇ ਨਾਲ ਪ੍ਰੇਮ ਵਿਆਹ ਕੀਤਾ ਸੀ।
ਦੱਸਿਆ ਜਾ ਰਿਹਾ ਹੈ ਕਿ ਕੁੜੀ ਦੀ 55 ਸਾਲ ਦੇ ਵਿਅਕਤੀ ਦੇ ਨਾਲ ਫੇਸਬੁੱਕ ‘ਤੇ ਦੋਸਤੀ ਹੋਈ ਸੀ ਵਿਅਕਤੀ ਨੇ ਖੁਦ ਨੂੰ ਐੱਨਆਰਆਈ ਦੱਸਿਆ ਸੀ।
ਫਿਲਹਾਲ ਮੌਕੇ ਤੇ ਮੌਜੂਦ ਪੁਲਿਸ ਨੇ ਲਾਸ਼ ਨੂੰ ਕਬਜੇ ਚ ਲੈ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

