ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਦੋਆਬਾ ਚੌਕ ‘ਚ ਟਰੈਕਟਰ ਟਰਾਲੀ ਦੇ ਨਾਲ ਭਿਆਨਕ ਟੱਕਰ ਹੋਣ ਨਾਲ ਐਕਟਿਵਾ ਸਵਾਰ ਕੁੜੀ ਦੀ ਦਰਦਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਟਰੈਕਟਰ ਟਰਾਲੀ ਨੇ ਸਾਹਮਣੇ ਤੋਂ ਆ ਰਹੀ ਐਕਟਿਵਾ ਨੂੰ ਭਿਆਨਕ ਟੱਕਰ ਮਾਰ ਦਿੱਤੀ
ਜਿਸ ਕਾਰਨ ਐਕਟਿਵਾ ਸਵਾਰ ਲੜਕੀ ਦੀ ਮੌਕੇ ਤੇ ਹੀ ਮੌਤ ਹੋ ਗਈ। ਦਸ ਦਈਏ ਕਿ ਮ੍ਰਿਤਕਾ ਦੀ ਪਹਿਚਾਣ ਜਸਲੀਨ ਪੁੱਤਰੀ ਇੰਦਰਪਾਲ ਸਿੰਘ ਨਿਵਾਸੀ ਪ੍ਰੀਤ ਨਗਰ ਦੇ ਰੂਪ ਵਿੱਚ ਹੋਈ ਹੈ।
ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਟਰੈਕਟਰ ਟ੍ਰਾਲੀ ਨੂੰ ਕਬਜਾ ‘ਚ ਲੈ ਕੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਨਾਲ ਹੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

