ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਪਰੇਸ਼ਨ ਬਲੂ ਸਟਾਰ ਮੌਕੇ ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਹੁਲੱੜਬਾਜ਼ੀ ਦੀ ਨਿੰਦਾ ਕੀਤੀ ਹੈ।
ਜਿਸ ਤੇ ਉਹਨਾਂ ਨੇ ਅਪੀਲ ਕਰਦੇ ਹੋਏ ਕਿਹਾ ਕਿ ਇਹ ਦਿਹਾੜਾ ਗੰਭੀਰਤਾ ਤੇ ਸ਼ਾਂਤੀਪੂਰਵਕ ਤਰੀਕੇ ਨਾਲ ਮਨਾਇਆ ਜਾਵੇ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਜੋ ਖਜਾਨਾ ਉਸ ਵੇਲੇ ਦੀ ਸਰਕਾਰ ਨੇ ਲਿਆ ਸੀ ਉਹ ਵਾਪਿਸ ਕੀਤਾ ਜਾਵੇ। ਇਸ ਤੋਂ ਇਲਾਵਾ ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਮੁਆਫ਼ੀ ਨਾਮਾ ਪ੍ਰਸਤਾਵ ਪਾਸ ਕਰਵਾਇਆ ਜਾਵੇ।

