ਨਵੀਂ ਦਿੱਲੀ: ਦੇਸ਼ ਵਿਚ ਇਕ ਵਾਰ ਫਿਰ ਤੋਂ (Gold silver) ਸੋਨੇ ਤੇ ਚਾਂਦੀ ਦੀਆਂ ਕੀਮਤਾਂ ਬਾਰੇ ਲੋਕਾਂ ਨੂੰ ਮੁੜ ਝਟਕਾ ਲੱਗਿਆ ਹੈ। ਬੀਤੇ ਦਿਨੀ ਸਾਰੇ ਵੱਡੇ ਸ਼ਹਿਰਾਂ ਵਿੱਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਗਿਰਾਵਟ ਆਈ ਸੀ ਪਰ ਅੱਜ ਮਾਮੂਲੀ ਵਾਧਾ ਹੋਇਆ ਹੈ। ਰਾਜਧਾਨੀ ਦਿੱਲੀ ਵਿਚ (Gold silver) ਸੋਨਾ 190 ਰੁਪਏ ਦੀ ਤੇਜ਼ੀ ਨਾਲ 48,320 ਰੁਪਏ ਪ੍ਰਤੀ ਦਸ ਗ੍ਰਾਮ (ਇੱਕ ਤੋਲ਼ਾ) ‘ਤੇ ਪਹੁੰਚ ਗਿਆ। ਐਚਡੀਐਫਸੀ ਸਿਕਿਓਰਟੀਜ਼ ਨੇ ਇਹ ਜਾਣਕਾਰੀ ਦਿੱਤੀ ਹੈ।
ਇਹ ਵੀ ਪੜੋ: ਪੰਜਾਬ ਵਿਚ ਲਗਾਤਾਰ ਡਿੱਗ ਰਿਹਾ ਕੋਰੋਨਾ ਗ੍ਰਾਫ਼, ਜਾਣੋ ਅੱਜ ਦੇ ਤਾਜਾ ਆਂਕੜੇ
ਦੱਸਣਯੋਗ ਹੈ ਕਿ ਪਿਛਲੇ ਕਾਰੋਬਾਰੀ ਸੈਸ਼ਨ ‘ਚ (Gold silver) ਸੋਨਾ 48,130 ਰੁਪਏ ਪ੍ਰਤੀ 10 ਗ੍ਰਾਮ’ ਤੇ ਬੰਦ ਹੋਇਆ ਸੀ। ਇਸੇ ਤਰ੍ਹਾਂ ਚਾਂਦੀ ਵੀ 125 ਰੁਪਏ ਦੀ ਤੇਜ਼ੀ ਨਾਲ 70,227 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਪਿਛਲੇ ਕਾਰੋਬਾਰੀ ਸੈਸ਼ਨ ਵਿਚ ਚਾਂਦੀ ਦੀ ਬੰਦ ਕੀਮਤ 70,102 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਮੰਗਲਵਾਰ ਨੂੰ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ ਨੌਂ ਪੈਸੇ ਦੀ ਗਿਰਾਵਟ ਨਾਲ 72।89 ਦੇ ਪੱਧਰ ‘ਤੇ ਖੁੱਲ੍ਹਿਆ।





