Goldy Brar : ਗੋਲਡੀ ਬਰਾੜ ਨੂੰ ਕੈਲੇਫੋਰਨੀਆ ‘ਚ ਕੀਤਾ ਗ੍ਰਿਫ਼ਤਾਰ
ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀ ਗੋਲਡੀ ਬਰਾੜ ਨੂੰ ਅੱਜ ਕੈਲੇਫੋਰਨੀਆ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਭਾਰਤ ਦੀਆਂ ਖੂਫੀਆਂ ਏਜੰਸੀਆਂ ਦੇ ਸੂਤਰਾਂ ਤੋਂ ਇਹ ਜਾਣਕਾਰੀ ਮਿਲੀ ਹੈ। ਕੈਲੇਫੋਰਨੀਆ ਦੀ ਸਰਕਾਰ ਨੇ ਹਜੇ ਤੱਕ ਇਸ ਗੱਲ ਦੀ ਕੋਈ ਪੁਸ਼ਟੀ ਨਹੀਂ ਕੀਤੀ ਹੈ।
punjab news: NIA ਵੱਲੋਂ ਖਾਲ਼ਿਸਤਾਨੀ ਆਂਤਕੀ ਹਰਪ੍ਰੀਤ ਸਿੰਘ ਨੂੰ ਕੀਤਾ ਹਵਾਈ ਅੱਡੇ ਤੇ ਗ੍ਰਿਫਤਾਰ
ਦੱਸਣਯੋਗ ਹੈ ਕਿ ਪੰਜਾਬੀ ਗਾਇਕ ਅਤੇ ਨੇਤਾ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਸ਼ਰੇਆਮ ਗੋਲੀਆਂ ਮਾਰੀਆਂ ਸੀ। ਜਿਸ ‘ਚ ਉਨ੍ਹਾਂ ਨੇ ਮੌਕੇ ‘ਤੇ ਦਮ ਤੋੜ ਦਿੱਤਾ ਸੀ। ਇਸ ਕਤਲ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਲਈ ਸੀ। ਫੇਸ ਬੁੱਕ ਤੇ ਪੋਸਟ ਪਾ ਕੇ ਲਾਰੰਸ ਬਿਸ਼ਨੋਈ ਨਾਲ ਮਿਲ ਕੇ ਇਸ ਪੂਰੀ ਘਟਨਾ ਨੂੰ ਅੰਜਾਮ ਦੇਣ ਦੀ ਗੱਲ ਵੀ ਮੰਨੀ ਸੀ।
ਗ੍ਰਿਫ਼ਤਾਰੀ ਦੀ ਖ਼ਬਰ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਹੈ ਕਿ “ਮੈਂ ਕੇਂਦਰੀ ਸਰਕਾਰ ਦੇ ਚਰਨਾਂ ਚ ਬੇਨਤੀ ਕਰਦਾ ਹਾਂ ਕਿ ਮੇਰੀ ਜਿੱਥੇ ਜ਼ਰੂਰਤ ਪੈਂਦੀ ਹੈ ਮੈਨੂੰ ਦੱਸੋ, ਮੈਂ ਆਪਣਾ ਘਰ-ਬਾਰ ਬੇਚ ਦੇਵਾਂਗਾ ਤੁਸੀਂ ਮੈਨੂੰ ਸੱਚ ਸਾਹਮਣੇ ਲਿਆ ਦਿਓ ਮੈਨੂੰ ਹੋਰ ਕੁੱਝ ਨਹੀਂ ਚਾਹੀਦਾ, ਭਾਵੇਂ ਮੇਰੀ ਜ਼ਿੰਦਗੀ ਵੀ ਦਾਅ ਤੇ ਲੱਗ ਜਾਵੇ”।
ਜ਼ਿਕਰਯੋਗ ਹੈ ਕਿ ਕਲ ਹੀ ਬਲਕੌਰ ਸਿੱਧੂ ਨੇ ਪ੍ਰੈਸ ਕਾਨਫ਼ਰੰਸ ਕਰ ਸਿੱਧੂ ਦੇ ਕਾਤਿਲ ਨੂੰ ਫੜਨ ਵਾਲੇ ਨੂੰ 2 ਕਰੋੜ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ ਸੀ।



