ਚੰਗੀ ਖਬਰ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ

ਚੰਡੀਗੜ੍ਹ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਕੈਬਨਿਟ ਮੀਟਿੰਗ ਕੀਤੀ ਗਈ। ਇਸ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਇਸ…

ਚੰਡੀਗੜ੍ਹ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਕੈਬਨਿਟ ਮੀਟਿੰਗ ਕੀਤੀ ਗਈ। ਇਸ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਇਸ ਬੈਠਕ ਦੌਰਾਨ ਝੋਨੇ ਦੀ ਸਿੱਧੀ ਬਿਜਾਈ ‘ਤੇ 1500 ਰੁਪਏ ਪ੍ਰਤੀ ਏਕੜ ਦੇਣ ਨੂੰ ਮਨਜ਼ੂਰੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ। 

Also Read: ਪੰਜਾਬ ‘ਚ ਪਨਬਸ ਮੁਲਾਜ਼ਮਾਂ ਵਲੋਂ ਚੱਕਾ ਜਾਮ, ਮੰਗਾਂ ਨਾ ਮੰਨਣ ‘ਤੇ ਅਣਮਿੱਥੇ ਸਮੇਂ ਤੱਕ ਹੜਤਾਲ ਕਰਨ ਦੀ ਚਿਤਾਵਨੀ

 

ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਹੈ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਰਾਸ਼ੀ 50 ਹਜ਼ਾਰ ਤੋਂ ਵਧਾ ਕੇ ਇਕ ਕਰੋੜ ਰੁਪਿਆ ਕਰ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਇਹ ਵਾਅਦਾ ਕੀਤਾ ਗਿਆ ਸੀ, ਜਿਸ ‘ਤੇ ਅੱਜ ਕੈਬਨਿਟ ਨੇ ਮੋਹਰ ਲਾ ਦਿੱਤੀ ਹੈ। ਇਸ ਤੋਂ ਇਲਾਵਾ ਇਹ ਵੀ ਫ਼ੈਸਲਾ ਲਿਆ ਗਿਆ ਕਿ 1766 ਸੇਵਾਮੁਕਤ ਪਟਵਾਰੀਆਂ ਨੂੰ ਮੁੜ ਭਰਤੀ ਕੀਤਾ ਜਾਵੇਗਾ ਪਰ ਸਿਰਫ ਸਾਫ਼ ਐਕਸ ਅਤੇ ਬੇਦਾਗ ਪਟਵਾਰੀਆਂ ਦੀ ਹੀ ਭਰਤੀ ਕੀਤੀ ਜਾਵੇਗੀ।

Also Read: CM ਮਾਨ ਤੇ ਕਿਸਾਨਾਂ ਦੀ ਮੀਟਿੰਗ ਸ਼ੁਰੂ, ਕੀ ਨਿਕਲੇਗਾ ਕਿਸਾਨਾਂ ਦੇ ਮਸਲਿਆਂ ਦਾ ਹੱਲ?

Leave a Reply

Your email address will not be published. Required fields are marked *