ਫਗਵਾੜਾ ਦਾਣਾ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਦਾ ਆਗਾਜ਼; MP ਚੱਬੇਵਾਲ ਤੇ DC ਬਾਂਸਲ ਨੇ ਕਰਵਾਈ ਸ਼ੁਰੂਆਤ

ਫਗਵਾੜਾ: ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ਾਂ ਤੋਂ ਬਾਅਦ ਅੱਜ ਫਗਵਾੜਾ ਦੀ ਮੁੱਖ ਦਾਣਾ ਮੰਡੀ…

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ਾਂ ਤੋਂ ਬਾਅਦ ਅੱਜ ਫਗਵਾੜਾ ਦੀ ਮੁੱਖ ਦਾਣਾ ਮੰਡੀ

ਫਗਵਾੜਾ: ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ਾਂ ਤੋਂ ਬਾਅਦ ਅੱਜ ਫਗਵਾੜਾ ਦੀ ਮੁੱਖ ਦਾਣਾ ਮੰਡੀ ਵਿਖੇ ਸਰਕਾਰੀ ਖਰੀਦ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਨਵ-ਨਿਯੁਕਤ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਅਤੇ ਹਲਕਾ ਇੰਚਾਰਜ ਹਰਜੀ ਮਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਦੌਰਾਨ ਮਾਰਕੀਟ ਕਮੇਟੀ ਦੇ ਚੇਅਰਮੇਨ ਤਵਿੰਦਰ ਰਾਮ, ਮੇਅਰ ਰਾਮ ਪਾਲ ਉਪਲ ਸਮੇਤ ਕਈ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਸਨ।

ਕਿਸਾਨਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ: ਡਾ. ਚੱਬੇਵਾਲ

ਖਰੀਦ ਦੀ ਸ਼ੁਰੂਆਤ ਕਰਵਾਉਂਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੰਡੀ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਬਿਜਲੀ ਅਤੇ ਬਾਰਦਾਨੇ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਮੌਸਮ ਦੀ ਮਾਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਪੂਰਥਲਾ ਵਿੱਚ ਜਿੱਥੇ ਵੀ ਫਸਲ ਦਾ ਨੁਕਸਾਨ ਹੋਇਆ ਹੈ, ਸਰਕਾਰ ਵੱਲੋਂ ਉਸ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

ਫਸਲ ਦੀ ਅਦਾਇਗੀ ਹੋਵੇਗੀ ਤੁਰੰਤ

ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਅਤੇ ਹਲਕਾ ਇੰਚਾਰਜ ਹਰਜੀ ਮਾਨ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖਰੀਦ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਫਸਲ ਦੀ ਖਰੀਦ ਦੇ ਨਾਲ-ਨਾਲ ਇਸ ਦੀ ਅਦਾਇਗੀ ਵੀ ਨਿਰਧਾਰਿਤ ਸਮੇਂ ਅੰਦਰ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਕਿਸਾਨਾਂ ਨੂੰ ਵਿਸ਼ੇਸ਼ ਅਪੀਲ

ਪ੍ਰਸ਼ਾਸਨ ਅਤੇ ਸਿਆਸੀ ਆਗੂਆਂ ਨੇ ਸਾਂਝੇ ਤੌਰ ‘ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੀ ਫਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ। ਉਨ੍ਹਾਂ ਕਿਹਾ ਕਿ ਜੇਕਰ ਕਣਕ ਵਿੱਚ ਨਮੀ ਦੀ ਮਾਤਰਾ ਸਰਕਾਰੀ ਮਾਪਦੰਡਾਂ ਅਨੁਸਾਰ ਹੋਵੇਗੀ, ਤਾਂ ਖਰੀਦ ਤੁਰੰਤ ਹੋ ਜਾਵੇਗੀ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਰਾਤਾਂ ਨਹੀਂ ਕੱਟਣੀਆਂ ਪੈਣਗੀਆਂ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਅੰਮ੍ਰਿਤਸਰ ਦੇ ਟੋਲ ਪਲਾਜ਼ਿਆਂ ‘ਤੇ ਕਿਸਾਨਾਂ ਦਾ ਹੱਲਾ-ਬੋਲ; ਕੇਂਦਰ ਖ਼ਿਲਾਫ਼ ਆਰੰਭਿਆ ਤਿੱਖਾ ਸੰਘਰਸ਼
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *