ਸਰਕਾਰੀ ਸਕੂਲ ਦੇ ਅਧਿਆਪਕ ‘ਤੇ 7ਵੀਂ ਜਮਾਤ ਦੀ ਵਿਦਿਆਰਥਣ ਨਾਲ ਛੇੜਛਾੜ ਦਾ ਆਰੋਪ, ਪਿੰਡ ਵਾਸੀਆਂ ਵੱਲੋਂ ਹੰਗਾਮਾ

ਪਠਾਨਕੋਟ: ਜ਼ਿਲ੍ਹਾ ਪਠਾਨਕੋਟ ਦੇ ਹਲਕਾ ਸੁਜਾਨਪੁਰ ਅਧੀਨ ਪੈਂਦੇ ਪਿੰਡ ਜੁਗਿਆਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇੱਥੇ 7ਵੀਂ ਜਮਾਤ…

ਜ਼ਿਲ੍ਹਾ ਪਠਾਨਕੋਟ ਦੇ ਹਲਕਾ ਸੁਜਾਨਪੁਰ ਅਧੀਨ ਪੈਂਦੇ ਪਿੰਡ ਜੁਗਿਆਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ।

ਪਠਾਨਕੋਟ: ਜ਼ਿਲ੍ਹਾ ਪਠਾਨਕੋਟ ਦੇ ਹਲਕਾ ਸੁਜਾਨਪੁਰ ਅਧੀਨ ਪੈਂਦੇ ਪਿੰਡ ਜੁਗਿਆਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇੱਥੇ 7ਵੀਂ ਜਮਾਤ ਵਿੱਚ ਪੜ੍ਹਦੀ ਇੱਕ ਮਾਸੂਮ ਬੱਚੀ ਨਾਲ ਸਕੂਲ ਦੇ ਹੀ ਇੱਕ ਅਧਿਆਪਕ ਵੱਲੋਂ ਗਲਤ ਹਰਕਤ (ਛੇੜਛਾੜ) ਕਰਨ ਦਾ ਗੰਭੀਰ ਦੋਸ਼ ਲੱਗਿਆ ਹੈ। ਪਰਿਵਾਰਕ ਮੈਂਬਰਾਂ ਦਾ ਆਰੋਪ ਹੈ ਕਿ ਅਧਿਆਪਕ ਨੇ ਬੱਚੀ ਨਾਲ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਕੀਤੀ। ਘਟਨਾ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸਕੂਲ ਪਹੁੰਚ ਕੇ ਭਾਰੀ ਹੰਗਾਮਾ ਕੀਤਾ ਅਤੇ ਦੋਸ਼ੀ ਅਧਿਆਪਕ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਸਕੂਲੋਂ ਗਾਇਬ ਹੋਇਆ ਅਧਿਆਪਕ

ਪੀੜਤ ਬੱਚੀ ਨੇ ਦੱਸਿਆ ਕਿ ਅਧਿਆਪਕ ਉਸ ਨੂੰ ਸਕੂਲ ਦੀ ਕੰਪਿਊਟਰ ਲੈਬ ਵਿੱਚ ਲੈ ਗਿਆ ਸੀ, ਜਿੱਥੇ ਉਸ ਨਾਲ ਇਹ ਗਲਤ ਕਰਤੂਤ ਕੀਤੀ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਜਿਵੇਂ ਹੀ ਬੱਚੀ ਨੇ ਘਰ ਆ ਕੇ ਆਪਬੀਤੀ ਦੱਸੀ, ਉਹ ਤੁਰੰਤ ਸਕੂਲ ਪਹੁੰਚੇ। ਹਾਲਾਂਕਿ, ਉਦੋਂ ਤੱਕ ਦੋਸ਼ੀ ਅਧਿਆਪਕ ਮੌਕੇ ਤੋਂ ਫਰਾਰ ਹੋ ਚੁੱਕਾ ਸੀ। ਇਸ ਤੋਂ ਬਾਅਦ ਪਰਿਵਾਰ ਵਾਲੇ ਬੱਚੀ ਨੂੰ ਤੁਰੰਤ ਡਾਕਟਰੀ ਜਾਂਚ ਲਈ ਸਰਕਾਰੀ ਹਸਪਤਾਲ ਲੈ ਗਏ।

ਹਸਪਤਾਲ ਪਹੁੰਚੀ ਪੁਲਿਸ

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਵੀ ਹਸਪਤਾਲ ਪਹੁੰਚ ਗਈ। ਪੁਲਿਸ ਨੇ ਪੀੜਤ ਬੱਚੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਹਸਪਤਾਲ ਵਿੱਚ ਬੱਚੀ ਦੀ ਡਾਕਟਰੀ ਜਾਂਚ (ਮੈਡੀਕਲ) ਕਰਵਾਈ ਜਾ ਰਹੀ ਹੈ, ਤਾਂ ਜੋ ਘਟਨਾ ਨਾਲ ਸਬੰਧਤ ਸਾਰੇ ਜ਼ਰੂਰੀ ਸਬੂਤ ਜੁਟਾਏ ਜਾ ਸਕਣ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸ਼ਾਹਪੁਰਕੰਡੀ ਦੇ SHO ਮੋਹਿਤ ਨੇ ਦੱਸਿਆ ਕਿ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮੈਡੀਕਲ ਰਿਪੋਰਟ ਅਤੇ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ‘ਤੇ ਦੋਸ਼ੀ ਖ਼ਿਲਾਫ਼ ਕਾਨੂੰਨ ਮੁਤਾਬਕ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

ਜੋਧਪੁਰ ਜੇਲ੍ਹ ‘ਚ ਬੰਦ ਆਸਾਰਾਮ ਨੂੰ 13 ਸਾਲਾਂ ਬਾਅਦ ਮਿਲੀ 20 ਦਿਨਾਂ ਦੀ ਪਹਿਲੀ ਪੈਰੋਲ, ਰਾਜਸਥਾਨ ਹਾਈਕੋਰਟ ਨੇ ਸੁਣਾਇਆ ਫੈਸਲਾ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *