Punjab News: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੰਤਰੀ ਕਟਾਰੂਚੱਕ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਰਾਜਪਾਲ ਦਾ ਕਹਿਣਾ ਹੈ ਕਿ ਉਹ ਮੁੱਖ ਮੰਤਰੀ ਨੂੰ ਚੇਤੇ ਕਰਵਾਉਣਾ ਚਾਹੁੰਦੇ ਹਨ ਕਿ ਕਟਾਰੂਚੱਕ ਨੇ ਘਿਨੌਣਾ ਅਪਰਾਧ ਕੀਤਾ ਹੈ ਤੇ ਉਹਨਾਂ ਨੂੰ ਅਹੁਦੇ ਤੋਂ ਹਟਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਉਹ ਮੀਡੀਆ ਰਾਹੀਂ ਵੀ ਕਾਰਵਾਈ ਦੀ ਮੰਗ ਕਰਦੇ ਹਨ। ਦਰਅਸਲ ਜਦੋਂ ਤੋਂ ਰਾਜਪਾਲ ਕਟਾਰੂਚੱਕ ਦੇ ਜਿਨਸੀ ਸ਼ੋਸ਼ਣ ਦੀ ਵੀਡੀਓ ਦੀ ਫੋਰੈਂਸਿਕ ਰਿਪੋਰਟ ਆਈ ਹੈ, ਸੀਐਮ ਮਾਨ ਨੂੰ ਉਨ੍ਹਾਂ ‘ਤੇ ਕਾਰਵਾਈ ਕਰਨ ਲਈ ਕਹਿ ਰਹੇ ਹਨ ਪਰ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਸਥਿਤੀ ਸਪੱਸ਼ਟ ਨਹੀਂ ਕੀਤੀ ਗਈ ਹੈ।
ਦੱਸ ਦੇਈਏ ਕਿ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਵੀਡੀਓ ਵਾਇਰਲ ਹੋਈ ਸੀ ਜਿਸ ਤੋਂ ਬਾਅਦ ਉਸਦੀ ਜਾਂਚ ਕਰਵਾਈ ਗਈ ਹੈ। ਹੁਣ ਰਾਜਪਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਕਾਰਵਾਈ ਦੀ ਮੰਗ ਕੀਤੀ ਹੈ।



