CM ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹਕਾਰ ਨਿਯੁਕਤੀ ਮਾਮਲੇ ’ਚ ਲੱਗਿਆ ਇਹ ਵੱਡਾ ਝਟਕਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਲਾਹਕਾਰ ਨਿਯੁਕਤੀ ਮਾਮਲੇ ’ਤੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ ਲੱਗਾ ਹੈ। ਦਸ ਦਈਏ ਕਿ ਪੰਜਾਬ ਦੇ ਰਾਜਪਾਲ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਲਾਹਕਾਰ ਨਿਯੁਕਤੀ ਮਾਮਲੇ ’ਤੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ ਲੱਗਾ ਹੈ। ਦਸ ਦਈਏ ਕਿ ਪੰਜਾਬ ਦੇ ਰਾਜਪਾਲ ਨੇ ਸਲਾਹਕਾਰ ਨਿਯੁਕਤੀਆਂ ਸੰਬੰਧੀ ਸੋਧ ਬਿੱਲ ਵਾਪਿਸ ਭੇਜ ਦਿੱਤਾ ਹੈ। ਨਾਲ ਹੀ ਉਹਨਾਂ ਨੇ ਸਲਾਹਕਾਰਾਂ ਦੀ ਜ਼ਿੰਮੇਵਾਰੀ ਤੇ ਡਿਊਟੀ ਤੇ ਵਿੱਤੀ ਬੋਝ ਦਾ ਲੇਖਾ-ਜੋਖਾ ਵੀ ਮੰਗਿਆ ਹੈ।

CM Captain Amarinder Singh

ਨਾਲ ਹੀ ਸੋਧ ਬਿੱਲ ਨੂੰ ਵਾਪਸ ਭੇਜ ਸਰਕਾਰ ਤੋਂ 13 ਸਵਾਲਾਂ ਦੇ ਜਵਾਬ ਵੀ ਮੰਗੇ ਹਨ। ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਨੇ 6 ਸਲਾਹਕਾਰਾਂ ਦੀ ਨਿਯੁਕਤੀ ਕੀਤੀ ਸੀ ਜਿਸ ਤੇ ਇਹ ਮਾਮਲਾ ਕਾਫੀ ਭਖ ਗਿਆ ਹੈ। ਜਦਕਿ ਪੰਜਾਬ ਸਰਕਾਰ ਨੇ ਆਰਡੀਨੈਂਸ ਰਾਹੀ ਨਿਯੁਕਤੀ ਪੱਤਰ ਤੇ ਮੋਹਰ ਲਗਵਾਉਣ ਦੀ ਵੀ ਕੋਸ਼ਿਸ਼ ਕੀਤੀ ਸੀ।

Leave a Reply

Your email address will not be published. Required fields are marked *