ਚੰਡੀਗੜ੍ਹ: ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਸੋਮਵਾਰ ਐਸਜੀਪੀਸੀ ਮੈਂਬਰਾਂ ਦਾ ਵਫ਼ਦ ਪੰਜਾਬ ਰਾਜਪਾਲ ਨੂੰ ਮਿਲਿਆ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਐਸਜੀਪਸੀ ਵਫ਼ਦ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਇਸ ਮੁੱਦੇ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ।
Also Read: ਮੁਸੀਬਤ ‘ਚ ਲਾਲ ਸਿੰਘ ਚੱਢਾ! Netflix ਨੇ ਰੱਦ ਕੀਤਾ ਸੌਦਾ, ਫਿਲਮ ਨੂੰ OTT ਰਿਲੀਜ਼ ਲਈ ਨਹੀਂ ਮਿਲ ਰਹੇ ਖਰੀਦਦਾਰ
ਇਹ ਗੱਲ ਐਸਜੀਪੀਸੀ ਮੈਂਬਰਾਂ ਨੇ ਰਾਜਪਾਲ ਨਾਲ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੀ। ਐਸਜੀਪੀਸੀ ਮੈਂਬਰਾਂ ਨੇ ਕਿਹਾ ਕਿ ਰਾਜਪਾਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਮੰਗ ਪੱਤਰ ਸੌਂਪਿਆ ਗਿਆ ਹੈ, ਜਿਸ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਤੋਂ ਲੈ ਕੇ ਕਈ ਭਖਦੇ ਸਿੱਖ ਮਸਲੇ ਹੱਲ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੇ ਮੁੱਦੇ ‘ਤੇ ਰਾਜਪਾਲ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਤੇ ਮਸਲਾ ਹੱਲ ਕਰਵਾਉਣ ਦੀ ਕੋਸ਼ਿਸ਼ ਜ਼ਰੂਰ ਕਰਨਗੇ।
Also Read: ਪੰਜਾਬ ‘ਚ ਪਤੀ-ਪਤਨੀ ਦੀ ਗੁੰਡਾਗਰਦੀ, ਚਲਾਨ ਕੱਟਣ ‘ਤੇ ਸੈਨੇਟਰੀ ਇੰਸਪੈਕਟਰ ਦੀ ਡੰਡੇ ਨਾਲ ਕੁੱਟਮਾਰ
ਐਸਜੀਪੀਸੀ ਮੈਂਬਰਾਂ ਨੇ ਕਿਹਾ ਕਿ ਅਸੀਂ ਰਾਜਪਾਲ ਕੋਲ ਮੁੱਦਾ ਚੁੱਕਦਿਆਂ ਕਿਹਾ ਕਿ ਜੇਕਰ ਬਲਾਤਕਾਰ ਕਰਨ ਵਾਲਿਆਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਫਿਰ ਲੰਮੇ ਸਮੇਂ ਤੋਂ ਬੰਦ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਕਿਉਂ ਨਹੀਂ? ਇਸ ‘ਤੇ ਰਾਜਪਾਲ ਨੇ ਉਨ੍ਹਾਂ ਨੂੰ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਛੇਤੀ ਹੀ ਇਸ ਮੁੱਦੇ ‘ਤੇ ਮੁਲਾਕਾਤ ਕਰਨ ਦਾ ਭਰੋਸਾ ਦਿਵਾਇਆ।



