ਚੰਡੀਗੜ੍ਹ (ਇੰਟ.)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਕਿਸਾਨਾਂ ਵਲੋਂ ਪਿਛਲੇ 7 ਮਹੀਨਿਆਂ ਤੋਂ ਜ਼ਿਆਦਾ ਸਮੇਂ ਤੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 11 ਵਾਰ ਗੱਲਬਾਤ ਵੀ ਹੋ ਚੁੱਕੀ ਹੈ ਪਰ ਇਸ ਦੇ ਬਾਵਜੂਦ ਗੱਲ ਕਿਸੇ ਤਣ-ਪੱਤਣ ਨਹੀਂ ਲੱਗ ਰਹੀ ਹੈ। ਕਿਸਾਨ ਕਾਨੂੰਨ ਰੱਦ ਕਰਵਾਉਣ ‘ਤੇ ਅੜੀ ਹੋਈ ਹੈ ਜਦੋਂ ਕਿ ਸਰਕਾਰ ਕਾਨੂੰਨਾਂ ਵਿਚ ਸੋਧ ਕਰਨ ‘ਤੇ ਅੜੀ ਹੋਈ ਹੈ। ਇਸ ਦੌਰਾਨ ਕਿਸਾਨ ਤੇ ਕੇਂਦਰ ਸਰਕਾਰ ਵਿਚਾਲੇ ਚੱਲ ਰਹੇ ਰੇੜਕੇ ਨੂੰ ਲੈ ਕੇ ਪੰਜਾਬ ਭਾਜਪਾ ਆਗੂਆਂ ਨੂੰ ਕਿਸਾਨਾਂ ਦੇ ਰੋਹ ਦਾ ਕਈ ਵਾਰ ਸਾਹਮਣਾ ਕਰਨਾ ਪੈ ਰਿਹਾ ਹੈ।
Read this- ਕੋਰੋਨਾ ਤੋਂ ਠੀਕ ਹੋ ਰਹੇ ਮਰੀਜ਼ਾਂ ਦੀਆਂ ਗਲ ਰਹੀਆਂ ਹੱਡੀਆਂ, ਡਾਕਟਰਾਂ ਦੀ ਵਧੀ ਚਿੰਤਾ
ਕੀ ਵਾਰ ਕਿਸਾਨਾਂ ਵਲੋਂ ਭਾਜਪਾ ਆਗੂਆਂ ਦਾ ਰਾਹ ਰੋਕ ਕੇ ਉਨ੍ਹਾਂ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਲਗਾਤਾਰ ਬੀ.ਜੇ.ਪੀ. ਨੇਤਾਵਾਂ ‘ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਅੱਜ ਬੀ.ਜੇ.ਪੀ. ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਇਕ ਡੈਲੀਗੇਸ਼ਨ ਗਵਰਨਰ ਨਾਲ ਸ਼ਾਮ ਤਕਰੀਬਨ 5 ਵਜੇ ਮੁਲਾਕਾਤ ਕਰੇਗਾ। ਇਸ ਤੋਂ ਪਹਿਲਾਂ ਸੂਬਾ ਪ੍ਰਧਾਨ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਰਸਤਾ ਰੋਕ ਕੇ ਪ੍ਰਦਰਸ਼ਨ ਕਰਨ ਨੂੰ ਲੈ ਕੇ ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕੈਪਟਨ ਸਰਕਾਰ ਅਤੇ ਪੁਲਿਸ ‘ਤੇ ਨਿਸ਼ਾਨੇ ਸਾਧੇ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇਤਾਵਾਂ ‘ਤੇ ਹੋ ਰਹੇ ਜਾਨਲੇਵਾ ਹਮਲਿਆਂ ਪਿੱਛੇ ਸੂਬੇ ਦੀ ਸਰਕਾਰ ਅਤੇ ਪੁਲਿਸ ਦੀ ਮਿਲੀਭੁਗਤ ਹੈ।
Read this- ਕੈਪਟਨ ਦਿੱਲੀ ਲਈ ਹੋਏ ਰਵਾਨਾ, ਸੋਨੀਆ ਗਾਂਧੀ ਨਾਲ ਮੀਟਿੰਗ ਕਰ ਰੱਖਣਗੇ ਆਪਣੀ ਗੱਲ
ਇਸ ਦੌਰਨ ਪੰਜਾਬ ਭਾਜਪਾ ਵਲੋਂ ਕੀਤੀਆਂ ਜਾ ਰਹੀਆਂ ਨੇ ਇਹ ਕੋਸ਼ਿਸ਼ਾਂ
ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਪਹਿਲੇ ਪੜਾਅ ਵਿਚ ਹਰ ਵਿਧਾਨ ਸਭਾ ਖੇਤਰ ਦੇ ਪ੍ਰਮੁੱਖ ਲੋਕਾਂ ਨੂੰ ਕਿਤਾਬ ਦਿੱਤੀ ਜਾ ਰਹੀ ਹੈ। ਇਨ੍ਹਾਂ ਵਿਚ ਧਾਰਮਿਕ, ਵਪਾਰੀ ਅਤੇ ਸਮਾਜ ਵਿਚ ਚੰਗਾ ਰਸੂਖ ਰੱਖਣ ਵਾਲੇ ਲੋਕ ਸ਼ਾਮਲ ਹਨ। ਹੁਣ ਪਾਰਟੀ ਇਸ ਵਿਚ ਹੋਰ ਵਿਸਥਾਰ ਕਰਦੇ ਹੋਏ ਹੋਰ ਲੋਕਾਂ ਤੱਕ ਵੀ ਕਿਤਾਬ ਪਹੁੰਚਾਏਗੀ। ਜਿਸ ਨਾਲ ਆਮ ਲੋਕਾਂ ਨੂੰ ਵੀ ਪਤਾ ਲੱਗ ਸਕੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਨੇ ਪੰਜਾਬ ਵਿਚ ਕੀ-ਕੀ ਕੀਤਾ ਹੈ।




