ਪਟਿਆਲਾ- ਬੀਤੇ ਦਿਨ ਪਟਿਆਲਾ ਵਿਚ ਵਾਪਰੇ ਘਟਨਾਕ੍ਰਮ ਤੋਂ ਬਾਅਦ ਪਟਿਆਲਾ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਦੇ ਸਬੰਧ ਵਿਚ ਅੱਜ ਪ੍ਰਸ਼ਾਸਨ ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਪਟਿਆਲਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ ਤਾਂ ਜੋਂ ਅਫਵਾਹਾਂ ਨਾਲ ਫੈਲਣ। ਪਟਿਆਲਾ ਵਿਚ ਸਵੇਰੇ 9:30 ਤੋਂ ਸ਼ਾਮੀਂ 6 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।
Also Read: ਪੰਜਾਬ ‘ਚ ਹਾਈ ਅਲਰਟ: ਹਿੰਦੂ ਜਥੇਬੰਦੀਆਂ ਵੱਲੋਂ ਪਟਿਆਲਾ ਬੰਦ ਦਾ ਸੱਦਾ, ਕੀਤੀ ਕਾਰਵਾਈ ਦੀ ਮੰਗ
Mobile internet services temporarily suspended from 9:30 am to 6 pm in Patiala today: Dept of Home Affairs, Government of Punjab pic.twitter.com/uYu99aECzU
— ANI (@ANI) April 30, 2022
ਦੱਸ ਦਈਏ ਕਿ ਬੀਤੇ ਦਿਨ ਮਾਰਚ ਨੂੰ ਲੈ ਕੇ ਹੋਈ ਹਿੰਸਾ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਅੱਜ ਪਟਿਆਲਾ ਬੰਦ ਦਾ ਸੱਦਾ ਦਿੱਤਾ ਗਿਆ ਸੀ। ਉਹ ਕਾਲੀ ਮਾਤਾ ਦੇ ਮੰਦਰ ‘ਤੇ ਹਮਲਾ ਕਰਨ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ। ਇਸ ਤੋਂ ਬਾਅਦ ਰੋਸ ਮਾਰਚ ਕੱਢਣ ਦੀ ਵੀ ਤਿਆਰੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਾਲੀ ਮਾਤਾ ਮੰਦਿਰ ਦੇ ਬਾਹਰ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਇਸ ਘਟਨਾ ਤੋਂ ਬਾਅਦ ਅੱਜ ਪੂਰੇ ਪੰਜਾਬ ਨੂੰ ਹਾਈ ਅਲਰਟ ‘ਤੇ ਕਰ ਦਿੱਤਾ ਗਿਆ ਹੈ। ਪਟਿਆਲਾ ਵਿੱਚ ਹੋਈ ਹਿੰਸਾ ਤੋਂ ਬਾਅਦ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਵੀ ਮਾਨ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ। ਸਾਰੀ ਰਾਤ ਪਟਿਆਲਾ ਵਿੱਚ ਕਰਫਿਊ ਲੱਗਾ ਰਿਹਾ।
ਇਸ ਘਟਨਾਕ੍ਰਮ ਦੇ ਸਬੰਧ ਵਿਚ ਪੰਜਾਬ ਪੁਲਿਸ ਪ੍ਰਸ਼ਾਸਨ ਨੇ ਵੀ ਸਖਤ ਕਾਰਵਾਈ ਕਰਦਿਆਂ ਮਾਰਚ ਕੱਢਣ ਵਾਲੇ ਹਰੀਸ਼ ਸਿੰਗਲਾ ਨੂੰ ਵੀ ਗ੍ਰਿਫਤਾਰ ਕਰ ਲਿਆ ਸੀ। ਇਸ ਤੋਂ ਬਾਅਦ ਬੀਤੇ ਦਿਨ ਪਟਿਆਲਾ ਵਿਚ ਕਰਫਿਊ ਤੇ ਧਾਰਾ 144 ਵੀ ਲਗਾ ਦਿੱਤੀ ਗਈ ਸੀ।



