ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਗੁਰੂ ਨਾਨਾਕ ਦੇਵ ਜੀ ਦੇ 55ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਕੱਢਿਆ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕੌਮਾਂਤਰੀ ਨਗਰ ਕੀਰਤਨ ਪਹਿਲੀ ਅਗਸਤ ਤੋਂ ਸ਼੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਸੀ। ਇਸ ਦੌਰਾਨ ਸਿੱਖ ਸੰਗਤਾਂ ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਭਾਰੀ ਗਿਣਤੀ ਚ ਸੰਗਤਾਂ ਇਸ ਅਦਭੂਤ ਨਜਾਰੇ ਦੇ ਦਰਸ਼ਨਾਂ ਦੇ ਲਈ ਪਹੁੰਚ ਰਹੀਆਂ ਹਨ। ਉੱਥੇ ਹੀ ਤੁਹਾਨੂੰ ਦਸ ਦਈਏ ਕਿ ਇਹ ਨਗਰ ਕੀਰਤਨ 24 ਘੰਟੇ ਪੱਛੜ ਕੇ ਚੱਲ ਰਿਹਾ ਹੈ ਇਸਦੇ ਬਾਵਜੁਦ ਵੀ ਸੰਗਤਾਂ ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੀ ਸਹੁਲਤ ਦੇ ਲਈ ਪਾਲਕੀ ਸਾਹਿਬ ਚ ਜੀਪੀਆਰਐੱਸ ਟ੍ਰੈਕਿੰਗ ਡਿਵਾਈਸ ਲਗਾਇਆ ਗਿਆ ਹੈ। ਇਸ ਡਿਵਾਈਸ ਰਾਹੀ ਸੰਗਤ ਨਗਰ ਕੀਰਤਨ ਦੀ ਸਹੀ ਦਿਸ਼ਾ ਨੂੰ ਦੇਖ ਸਕਣਗੇ। ਜਿਸ ਨਾਲ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਏਗਾ।
ਇਸ ਡਿਵਾਈਸ ਦਾ ਇਸਤੇਮਾਲ ਤੁਸੀ ਇਕ ਐਪ ਜਰੀਏ ਕਰ ਸਕਦੇ ਹੋ। ਇਸ ਐਪ ਦਾ ਨਾਂ “Vave GpsTracker” ਹੈ ਜਿਸਨੂੰ ਆਸਾਨੀ ਦੇ ਨਾਲ ਪਲੇਅ ਸਟੋਰ ਤੋਂ ਡਾਊਨਲੋਡ ਕਰ ਸਕਦੇ ਹੋ। ਇਸ ਐਪ ਚ User id: SGPC Password: s12345 ਭਰਨ ਤੋਂ ਬਾਅਦ ਪਾਲਕੀ ਸਾਹਿਬ ਦੀ ਸਾਰੀ ਜਾਣਕਾਰੀ ਮਿਲ ਜਾਵੇਗੀ।




