ਗ੍ਰੇਟ ਖਲੀ ਤੇ ਟੋਲ ਕਰਮਚਾਰੀਆਂ ਵਿਚਾਲੇ ਝਗੜਾ, ਖਲੀ ‘ਤੇ ਲੱਗੇ ਥੱਪੜ ਮਾਰਨ ਦੇ ਇਲਜ਼ਾਮ

ਚੰਡੀਗੜ੍ਹ– WWE ਦੇ ਮਸ਼ਹੂਰ ਪਹਿਲਵਾਨ ਦਲੀਪ ਰਾਣਾ ਉਰਫ ਦ ਗ੍ਰੇਟ ਖਲੀ ਉੱਤੇ ਟੋਲ ਵਰਕਰ ਦੇ ਥੱਪੜ ਮਾਰਨ ਦਾ ਦੋਸ਼ ਲੱਗਿਆ ਹੈ। ਟੋਲ ਕਰਮਚਾਰੀਆਂ ਨੇ ਉਸ…

ਚੰਡੀਗੜ੍ਹ– WWE ਦੇ ਮਸ਼ਹੂਰ ਪਹਿਲਵਾਨ ਦਲੀਪ ਰਾਣਾ ਉਰਫ ਦ ਗ੍ਰੇਟ ਖਲੀ ਉੱਤੇ ਟੋਲ ਵਰਕਰ ਦੇ ਥੱਪੜ ਮਾਰਨ ਦਾ ਦੋਸ਼ ਲੱਗਿਆ ਹੈ। ਟੋਲ ਕਰਮਚਾਰੀਆਂ ਨੇ ਉਸ ਦੀ ਕਾਰ ਨੂੰ ਘੇਰ ਲਿਆ। ਉੱਥੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਖਲੀ ਨੂੰ ਸੁਰੱਖਿਅਤ ਬਾਹਰ ਕੱਢਿਆ। ਟੋਲ ਕਰਮਚਾਰੀਆਂ ਦਾ ਕਹਿਣਾ ਹੈ ਕਿ ਖਲੀ ਨੇ ਆਈਡੀ ਮੰਗਣ ‘ਤੇ ਉਸ ਨੂੰ ਥੱਪੜ ਮਾਰਿਆ, ਜਦਕਿ ਖਲੀ ਦਾ ਕਹਿਣਾ ਹੈ ਕਿ ਟੋਲ ਕਰਮਚਾਰੀ ਕਾਰ ‘ਚ ਬੈਠ ਕੇ ਫੋਟੋ ਖਿਚਵਾਉਣ ‘ਤੇ ਜ਼ੋਰ ਦੇ ਰਹੇ ਸਨ। ਉਨ੍ਹਾਂ ਟੋਲ ਕਰਮਚਾਰੀਆਂ ‘ਤੇ ਦੁਰਵਿਵਹਾਰ ਕਰਨ ਦਾ ਵੀ ਦੋਸ਼ ਲਾਇਆ। ਲੁਧਿਆਣਾ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਕਿਸੇ ਵੀ ਧਿਰ ਨੇ ਸ਼ਿਕਾਇਤ ਨਹੀਂ ਕੀਤੀ ਹੈ।

Also Read: ਬੱਸਾਂ ਤੋਂ ਨਹੀਂ ਹਟਣਗੀਆਂ ਭਿੰਡਰਾਂਵਾਲਾ ਤੇ ਸਮਰਥਕਾਂ ਦੀਆਂ ਤਸਵੀਰਾਂ, PEPSU ਨੇ ਵਾਪਸ ਲਏ ਹੁਕਮ

ਖਲੀ ਬੋਲੇ- ਫੋਟੋ ਖਿਚਵਾਉਣ ਤੋਂ ਇਨਕਾਰ ਕਰਨ ‘ਤੇ ਕੀਤਾ ਦੁਰਵਿਵਹਾਰ
ਖਲੀ ਨੇ ਦੱਸਿਆ ਕਿ ਉਹ ਜਲੰਧਰ ਤੋਂ ਕਰਨਾਲ ਜਾ ਰਿਹਾ ਸੀ। ਇਸ ਦੌਰਾਨ ਫਿਲੌਰ ਨੇੜੇ ਲਾਡੋਵਾਲ ਟੋਲ ਪਲਾਜ਼ਾ ’ਤੇ ਮੁਲਾਜ਼ਮ ਉਸ ਨਾਲ ਫੋਟੋ ਖਿਚਵਾਉਣਾ ਚਾਹੁੰਦੇ ਸਨ। ਉਹ ਕਾਰ ਦੇ ਅੰਦਰ ਬੈਠ ਕੇ ਫੋਟੋ ਖਿਚਵਾਉਣ ਲਈ ਕਹਿ ਰਹੇ ਸਨ। ਜਦੋਂ ਉਸ ਨੇ ਇਨਕਾਰ ਕੀਤਾ ਤਾਂ ਉਸ ਨਾਲ ਦੁਰਵਿਵਹਾਰ ਕੀਤਾ ਗਿਆ।

ਸਾਬਕਾ WWE ਚੈਂਪੀਅਨ, ਹੁਣ ਆਪਣੀ ਅਕੈਡਮੀ ਚਲਾ ਰਹੇ
ਦਿ ਗ੍ਰੇਟ ਖਲੀ ਮਸ਼ਹੂਰ ਕੁਸ਼ਤੀ ਮੁਕਾਬਲੇ WWE ਦੇ ਚੈਂਪੀਅਨ ਰਹਿ ਚੁੱਕੇ ਹਨ। ਉਹ ਹੁਣ ਜਲੰਧਰ ਵਿੱਚ ਆਪਣੀ ਕਾਂਟੀਨੈਂਟਲ ਰੈਸਲਿੰਗ ਅਕੈਡਮੀ (CWE) ਚਲਾ ਰਿਹਾ ਹੈ, ਜਿੱਥੇ ਉਹ ਨਵੇਂ ਪਹਿਲਵਾਨਾਂ ਨੂੰ ਤਿਆਰ ਕਰ ਰਹੇ ਹਨ।

Also Read: ਹੁਣ ਡੀਲਰ ਕੋਲ ਹੀ ਹੋਵੇਗੀ ਨਵੇਂ ਵਾਹਨ ਦੀ ਰਜਿਸਟ੍ਰੇਸ਼ਨ, ਸਮਾਰਟ RC ਦੀ ਹੋਮ ਡਿਲਵਰੀ

ਭਾਜਪਾ ਵਿਚ ਸ਼ਾਮਲ ਹੋ ਚੁੱਕੇ ਖਲੀ
ਖਲੀ ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਹਾਲਾਂਕਿ ਉਨ੍ਹਾਂ ਨੇ ਚੋਣ ਨਹੀਂ ਲੜੀ ਸੀ। ਖਲੀ ਨੇ ਕਿਹਾ ਸੀ ਕਿ WWE ਵਿਚ ਬਹੁਤ ਨਾਮ ਅਤੇ ਪੈਸਾ ਹੈ ਪਰ ਉਹ ਦੇਸ਼ ਦੀ ਸੇਵਾ ਕਰਨ ਲਈ ਵਾਪਸ ਪਰਤੇ ਹਨ।

Leave a Reply

Your email address will not be published. Required fields are marked *