ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼ੁਕਰਵਾਰ ਨੂੰ ਪੰਜਾਬ ਸਰਕਾਰ ਦੇ ਵਿੱਤ ਮੰਤਰੀ 2020 ਦਾ ਬਜਟ ਪੇਸ਼ ਕਰਨ ਵਾਲੇ ਹਨ ਪਰ ਉਨ੍ਹਾਂ ਦੇ ਬਜਟ ਪੇਸ਼ ਕਰਨ ਤੋਂ ਪਹਿਲਾਂ ਹੀ ਸੂਬੇ ‘ਚ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਚੰਡੀਗੜ੍ਹ ‘ਚ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਦਾ ਘਿਰਾਓ ਕਰ ਜਮ ਕੇ ਨਾਅਰੇਬਾਜੀ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਪੀੜਿਤ ਪਰਿਵਾਰਾਂ ਦੇ ਹੱਕ ‘ਚ ਨਿਤਰੇ।
ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਪੀੜਿਤ ਪਰਿਵਾਰਾਂ ਨੇ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਕਰਜਾ ਮੁਆਫੀ ਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ। ਜਾਣੂ ਕਰ ਦਈਏ ਕਿ, ਸੱਤਾ ‘ਚ ਆਉਂਣ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਕਈ ਵੱਡੇ ਵਾਅਦੇ ਕੀਤੀ ਸੀ, ਜਿਨ੍ਹਾਂ ਨੂੰ ਹੁਣ ਤੱਕ ਪੂਰਾ ਨਹੀਂ ਕੀਤਾ ਗਿਆ ਹੈ।
ਉੱਥੇ ਹੀ ਮਨਪ੍ਰੀਤ ਸਿੰਘ ਦੇ ਘਰ ਦੇ ਬਾਹਰ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਰੋਕਣ ਲਈ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਅਤੇ ਮਾਮਲਾ ਵਿਗੜਦੇ ਦੇਖ ਲੋਕਾਂ ਨੂੰ ਇਥੋਂ ਹਟਾਇਆ ਗਿਆ ਅਤੇ ਬਿਕਰਮ ਮਜੀਠੀਆ ਨੂੰ ਜਬਰਨ ਲੈ ਜਾਇਆ ਗਿਆ। ਜੋ ਕਿ ਵਿਡੀਓ ‘ਚ ਤੁਸੀ ਸਾਫ ਦੇਖ ਸਕਦੇ ਹੋ।
https://www.facebook.com/LivingIndiaNewschannel/videos/492661588281683/


