ਵੱਡੀ ਲਾਪਰਵਾਹੀ : 2 ਸਾਲਾ ਬੱਚੇ ਦੀ ਬਾਲਟੀ ਵਿਚ ਡੁੱਬਣ ਕਾਰਨ ਮੌਤ

Patiala News : ਪਟਿਆਲਾ ਜ਼ਿਲ੍ਹੇ ਦੇ ਸਨੌਰ ਦੇ ਪਿੰਡ ਪੰਜੇਟਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। 2 ਸਾਲਾ ਬੱਚੇ ਦੀ ਪਾਣੀ ਦੀ ਬਾਲਟੀ ’ਚ ਡੁੱਬਣ…

Patiala News : ਪਟਿਆਲਾ ਜ਼ਿਲ੍ਹੇ ਦੇ ਸਨੌਰ ਦੇ ਪਿੰਡ ਪੰਜੇਟਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। 2 ਸਾਲਾ ਬੱਚੇ ਦੀ ਪਾਣੀ ਦੀ ਬਾਲਟੀ ’ਚ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਬੱਚੇ ਦੀ ਪਛਾਣ ਗੌਰਵ ਵਜੋਂ ਹੋਈ ਹੈ। ਬੱਚੇ ਦਾ ਪਿਤਾ ਅਮਨਦੀਪ ਸਿੰਘ ਗੱਡੀਆਂ ਧੋਣ ਤੇ ਦਾਦਾ ਗੋਪਾਲ ਸਿੰਘ ਮਿੱਟੀ ਦੇ ਬਰਤਨ ਬਣਾ ਕੇ ਵੇਚਦੇ ਹਨ।
ਜਾਣਕਾਰੀ ਅਨੁਸਾਰ ਪਰਿਵਾਰ ਵਿਹੜੇ ’ਚ ਮਿੱਟੀ ਦੇ ਬਰਤਨ ਤਿਆਰ ਕਰ ਰਿਹਾ ਸੀ। ਇਸ ਦੌਰਾਨ ਗੌਰਵ ਖੇਡਦਾ-ਖੇਡਦਾ ਬਾਥਰੂਮ ’ਚ ਚਲਾ ਗਿਆ। ਜਦੋਂ ਬਹੁਤ ਦੇਰ ਤੱਕ ਬੱਚਾ ਨਾ ਦਿਖਿਆ ਤਾਂ ਪਰਿਵਾਰ ਨੇ ਉਸ ਦੀ ਭਾਲ ਕਰਨੀ ਸ਼ੁਰੂ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਬੱਚਾ ਬਾਥਰੂਮ ’ਚ ਪਾਣੀ ਦੀ ਬਾਲਟੀ ’ਚ ਬੇਸੁੱਧ ਪਿਆ ਮਿਲਿਆ। ਪਰਿਵਾਰ ਵੱਲੋਂ ਬੱਚੇ ਨੂੰ ਤੁਰੰਤ ਪਾਣੀ ਦੀ ਬਾਲਟੀ ’ਚੋਂ ਕੱਢ ਕੇ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਸੂਮ ਦੀ ਮੌਤ ਤੋਂ ਬਾਅਦ ਪਰਿਵਾਰ ਸਦਮੇ ’ਚ ਹੈ ਤੇ ਪਿੰਡ ਵਿਚ ਸੋਗ ਦੀ ਲਹਿਰ ਹੈ।

Leave a Reply

Your email address will not be published. Required fields are marked *