ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਫਿਰੋਜਪੁਰ ਵਿੱਚ ਪੰਚਾਇਤੀ ਚੋਣਾਂ ਨੂੰ ਲੈਕੇ ਹੰਗਾਮਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨਾਮਜਦਗੀ ਪੱਤਰ ਭਰਨ ਨੂੰ ਲੈਕੇ ਝੜਪ ਹੋਈ ਜਿਸ ਕਾਰਨ ਦੋ ਗੁਟਾਂ ਵਿਚਕਾਰ ਹਿੰਸਕ ਝੜਪ ਹੋਈ ਜਿਸ ਦੀ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਪੰਚਾਇਤੀ ਚੋਣਾਂ ਨੂੰ ਲੈਕੇ ਨਾਮਜ਼ਦਗੀ ਪੱਤਰ ਭਰੀਆ ਦੇ ਮਾਮਲੇ ਤੇ ਦੋ ਗੁਟਾਂ ਵਿੱਚ ਹਿੰਸਕ ਝੜਪ ਹੋ ਗਈ ਜਿਸ ਕਾਰਨ ਕਈ ਲੋਕ ਇਸ ਝੜਪ ਵਿੱਚ ਜਖਮੀ ਵੀ ਹੋ ਗਈ।
ਹੈਰਾਨੀ ਦੀ ਗੱਲ ਇਹ ਰਹੀ ਕਿ ਉੱਥੇ ਮੌਜੂਦ ਪੁਲਿਸ ਬੁੱਤ ਬਣਕੇ ਇਹ ਤਮਾਸ਼ਾ ਦੇਖਦੀ ਰਹੀ ਫਿਲਹਾਲ ਇਹ ਘਟਨਾ ਸਾਰੀ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


