ਦਿੱਲੀ ’ਚ ਕਾਨੂੰਨ ਦੀ ਉੱਡੀਆਂ ਧੱਜੀਆਂ: ਦੋ ਗੁੱਟਾਂ ਨੇ ਲੜਾਈ ਦੌਰਾਨ ਤਾਬੜਤੋੜ ਕੀਤੀ ਫਾਇਰਿੰਗ, ਤੇ ਫਿਰ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਿੱਲੀ ਦੇ ਗੋਵਿੰਦਪੁਰੀ ਇਲਾਕੇ ’ਚ ਉਸ ਸਮੇਂ ਕਾਨੂੰਨ ਦੀਆਂ ਧੱਜੀਆਂ ਉੱਡੀਆਂ ਜਦੋ ਦੋ ਗੁੱਟਾਂ ਵਿਚਾਲੇ ਅੰਨ੍ਹੇਵਾਹ ਗੋਲੀਆਂ ਚੱਲੀਆਂ। ਦਸ ਦਈਏ ਕਿ ਦੋ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਿੱਲੀ ਦੇ ਗੋਵਿੰਦਪੁਰੀ ਇਲਾਕੇ ’ਚ ਉਸ ਸਮੇਂ ਕਾਨੂੰਨ ਦੀਆਂ ਧੱਜੀਆਂ ਉੱਡੀਆਂ ਜਦੋ ਦੋ ਗੁੱਟਾਂ ਵਿਚਾਲੇ ਅੰਨ੍ਹੇਵਾਹ ਗੋਲੀਆਂ ਚੱਲੀਆਂ। ਦਸ ਦਈਏ ਕਿ ਦੋ ਗੁੱਟਾਂ ਵਿਚਾਲੇ ਹੋਈ ਝੜਪ ਦੌਰਾਨ ਇਕ ਦੂਜੇ ਤੇ ਗੋਲੀਆਂ ਚਲਾਈਆਂ। ਇਹ ਮਾਮਲੇ ਇਲਾਕੇ ਚ ਲੱਗੇ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ ਹੈ। ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਚਾਰ ਮੁੰਡਿਆ ਵੱਲੋਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ।

firing

ਨਾਲ ਹੀ ਇਹ ਵੀ ਸਾਹਮਣੇ ਆਇਆ ਹੈ ਕਿ ਆਟੋਮੈਟਿਕ ਹਥਿਆਰਾਂ ਨਾਲ ਅੰਨ੍ਹਵਾਹ ਫਾਇਰਿੰਗ ਕੀਤੀ ਗਈ ਹੈ। ਇਸ ਫਾਇਰਿੰਗ ਦੌਰਾਨ 4 ਲੋਕਾਂ ਨੂੰ ਗੋਲੀ ਲੱਗ ਗਈ। ਜਿਹਨਾਂ ਚੋਂ 3 ਲੋਕ ਗੰਭੀਰ ਜਖਮੀ ਹੋ ਗਏ। ਨਾਲ ਹੀ ਦੋਹਾਂ ਗੁੱਟਾਂ ਦੇ ਨੌਜਵਾਨਾਂ ਨੇ ਇਕ ਦੂਜੇ ਨੂੰ ਜਵਾਬੀ ਕਾਰਵਾਈ ਚ ਪੱਥਰਬਾਜੀ ਵੀ ਕੀਤੀ। ਫਿਲਹਾਲ  ਪੁਲਿਸ ਨੇ ਇਹਨਾਂ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ  ਦਿੱਤੀ ਹੈ।

 

Leave a Reply

Your email address will not be published. Required fields are marked *