ਅਬੋਹਰ ਵਿੱਚ ਬਾਂਦਰਾਂ ਦਾ ਵਧਦਾ ਖ਼ਤਰਾ: ਆਏ ਦਿਨ ਹੋ ਰਹੇ ਹਮਲਿਆਂ ਕਾਰਨ ਸ਼ਹਿਰ ਸਹਿਮੇ ਵਾਸੀ

ਅਬੋਹਰ : ਅਬੋਹਰ ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਕਾਰਨ ਆਮ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ।…

ਅਬੋਹਰ : ਅਬੋਹਰ ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਕਾਰਨ ਆਮ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਬਾਂਦਰਾਂ ਵੱਲੋਂ ਰਾਹਗੀਰਾਂ ਅਤੇ ਸਥਾਨਕ ਨਿਵਾਸੀਆਂ ‘ਤੇ ਹਮਲੇ ਕਰਨ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਹਮਲਿਆਂ ਵਿੱਚ ਜ਼ਖ਼ਮੀ ਹੋਣ ਵਾਲੇ ਲੋਕਾਂ ਦੀ ਗਿਣਤੀ ਵਧਣ ਕਾਰਨ ਪੂਰੇ ਇਲਾਕੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਅਜ਼ੀਮਗੜ੍ਹ ਦੀ ਮਹਿਲਾ ਬਣੀ ਹਮਲੇ ਦਾ ਸ਼ਿਕਾਰ

ਤਾਜ਼ਾ ਘਟਨਾ ਅੱਜ ਸ਼ਹਿਰ ਦੇ ਅਜ਼ੀਮਗੜ੍ਹ ਇਲਾਕੇ ਵਿੱਚ ਵਾਪਰੀ, ਜਿੱਥੇ ਇੱਕ ਮਹਿਲਾ ਬਾਂਦਰ ਦੇ ਅਚਾਨਕ ਕੀਤੇ ਹਮਲੇ ਵਿੱਚ ਜ਼ਖ਼ਮੀ ਹੋ ਗਈ। ਹਮਲੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਮਹਿਲਾ ਨੂੰ ਤੁਰੰਤ ਇਲਾਜ ਲਈ ਅਬੋਹਰ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸਿਵਲ ਹਸਪਤਾਲ ਵਿੱਚ ਬਾਂਦਰਾਂ ਦੇ ਕੱਟਣ ਅਤੇ ਹਮਲਿਆਂ ਦੇ ਸ਼ਿਕਾਰ ਮਰੀਜ਼ਾਂ ਦੇ ਪਹੁੰਚਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਜੰਗਲਾਤ ਵਿਭਾਗ ਤੋਂ ਠੋਸ ਕਾਰਵਾਈ ਦੀ ਮੰਗ

ਲਗਾਤਾਰ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ ਨੂੰ ਲੈ ਕੇ ਸ਼ਹਿਰ ਵਾਸੀਆਂ ਵਿੱਚ ਭਾਰੀ ਰੋਸ ਅਤੇ ਚਿੰਤਾ ਪਾਈ ਜਾ ਰਹੀ ਹੈ। ਇਲਾਕਾ ਨਿਵਾਸੀਆਂ ਨੇ ਜੰਗਲਾਤ ਵਿਭਾਗ ਅਤੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਸ ਗੰਭੀਰ ਸਮੱਸਿਆ ਵੱਲ ਤੁਰੰਤ ਧਿਆਨ ਦਿੱਤਾ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਬਾਂਦਰਾਂ ਨੂੰ ਫੜਨ ਅਤੇ ਸੁਰੱਖਿਅਤ ਥਾਂ ‘ਤੇ ਛੱਡਣ ਲਈ ਜਲਦ ਤੋਂ ਜਲਦ ਢੁੱਕਵੇਂ ਪ੍ਰਬੰਧ ਕੀਤੇ ਜਾਣ, ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਬੇਕਸੂਰ ਵਿਅਕਤੀ ਜਾਂ ਬੱਚੇ ਨੂੰ ਇਨ੍ਹਾਂ ਹਮਲਿਆਂ ਦਾ ਸ਼ਿਕਾਰ ਨਾ ਹੋਣਾ ਪਵੇ।

Leave a Reply

Your email address will not be published. Required fields are marked *