ਚੰਡੀਗੜ੍ਹ : ਗਮਾਡਾ ਵੱਲੋਂ ਸਾਲ 2016 ਤੋਂ 2020 ਦੌਰਾਨ ਐਕਵਾਇਰ ਕੀਤੀ ਗਈ ਜ਼ਮੀਨ ’ਤੇ ਫਰਜ਼ੀ ਅਮਰੂਦ ਦੇ ਬਾਗ਼ ਦਿਖਾ ਕੇ ਕਰੋੜਾਂ ਦਾ ਮੁਆਵਜ਼ਾ ਹਾਸਲ ਕਰਨ ਦੇ ਮਾਮਲੇ ’ਚ ਹੁਣ ਮੁਲਜ਼ਮਾਂ ਨੇ ਪੈਸੇ ਮੋੜਨੇ ਸ਼ੁਰੂ ਕਰ ਦਿੱਤੇ ਹਨ। ਜਾਣਕਾਰੀ ਮੁਤਾਬਕ ਹੁਣ ਤਕ ਕਰੀਬ ਚਾਰ ਮੁਲਜ਼ਮਾਂ ਵੱਲੋਂ ਗਮਾਡਾ ਨੂੰ ਮੁਆਵਜ਼ੇ ਦੇ ਤੌਰ ’ਤੇ ਲਿਆ ਗਿਆ ਪੈਸਾ ਮੋੜ ਦਿੱਤਾ ਗਿਆ ਹੈ। ਗਮਾਡਾ ਕੋਲ ਹੁਣ ਤਕ 25 ਕਰੋੜ ਰੁਪਏ ਦੀ ਰਾਸ਼ੀ ਜਮ੍ਹਾਂ ਕਰਵਾਈ ਗਈ ਹੈ।
ਅਮਰੂਦ ਘਪਲੇ ਮਾਮਲੇ ’ਚ ਵਿਜੀਲੈਂਸ ਵੱਲੋਂ 18 ਮੁਲਜ਼ਮਾਂ ’ਤੇ ਮਾਮਲਾ ਦਰਜ ਕੀਤਾ ਗਿਆ ਸੀ। ਜਿਨ੍ਹਾਂ ’ਚੋਂ ਦੋ ਆਈਏਐੱਸ ਅਧਿਕਾਰੀਆਂ ਦੀਆਂ ਪਤਨੀਆਂ ਵੀ ਸ਼ਾਮਲ ਹਨ। ਇਸ ਮਾਮਲੇ ’ਚ ਹੁਣ ਤਕ 16 ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਜਾ ਚੁੱਕਾ ਹੈ ਪਰ ਹਾਲੇ ਤਕ ਵਿਜੀਲੈਂਸ ਬਿਊਰੋ ਵੱਲੋਂ ਆਈਏਐੱਸ ਅਧਿਕਾਰੀਆਂ ਦੀਆਂ ਪਤਨੀਆਂ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਮਾਮਲੇ ’ਚ ਚਾਰ ਮੁਲਜ਼ਮਾਂ ਨੂੰ ਨਿਯਮਿਤ ਜ਼ਮਾਨਤ ਮਿਲ ਗਈ ਹੈ। ਜ਼ਿਲ੍ਹਾ ਅਦਾਲਤ ਵੱਲੋਂ ਇਨ੍ਹਾਂ ਲੋਕਾਂ ਨੂੰ ਨਿਯਮਿਤ ਜ਼ਮਾਨਤ ਇਸ ਸ਼ਰਤ ’ਤੇ ਦਿੱਤੀ ਗਈ ਕਿ ਉਹ ਮੁਆਵਜ਼ੇ
