ਚੰਡੀਗੜ੍ਹ : ਰਾਜਸਥਾਨ ਸਰਕਾਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਦਿੱਗਜ ਨੇਤਾ ਗੁਲਾਬਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਉਹ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਅਹੁਦਾ ਵੀ ਸੰਭਾਲਣਗੇ। ਇਸ ਤੋਂ ਪਹਿਲਾਂ, ਉਨ੍ਹਾਂ ਨੂੰ ਪਿਛਲੇ ਸਾਲ ਫਰਵਰੀ 2023 ਵਿੱਚ ਅਸਾਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਰਾਜਪਾਲ ਵਜੋਂ ਇਹ ਉਨ੍ਹਾਂ ਦੀ ਦੂਜੀ ਨਿਯੁਕਤੀ ਹੈ। ਇਸ ਦੇ ਨਾਲ ਹੀ ਰਾਸ਼ਟਰਪਤੀ ਨੇ ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਕ ਵਜੋਂ ਆਪਣਾ ਗੁਜ਼ਾਰਾ ਚਲਾਉਣ ਵਾਲੇ ਕਟਾਰੀਆ ਨੇ ਪਹਿਲੀ ਵਾਰ 1977 ਵਿੱਚ ਚੋਣ ਲੜੀ ਸੀ। ਉਹ ਉਦੈਪੁਰ ਸ਼ਹਿਰ ਸੀਟ ਤੋਂ ਵਿਧਾਇਕ ਚੁਣੇ ਗਏ ਸਨ। ਇਸ ਤੋਂ ਬਾਅਦ ਉਸ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ। ਕਿਹਾ ਜਾਂਦਾ ਹੈ ਕਿ ਉਨ੍ਹਾਂ ਨੇ ਆਪਣੇ ਜੀਵਨ ਕਾਲ ‘ਚ ਕੁੱਲ 11 ਚੋਣਾਂ ਲੜੀਆਂ, ਜਿਨ੍ਹਾਂ ‘ਚੋਂ 9 ‘ਚ ਜਿੱਤ ਹਾਸਲ ਕੀਤੀ। ਸਾਲ 1998 ਵਿੱਚ ਉਹ ਸਾਦਰੀ ਤੋਂ ਸੰਸਦ ਮੈਂਬਰ ਵਜੋਂ ਚੋਣ ਜਿੱਤੇ। ਪਿਛਲੀਆਂ ਚੋਣਾਂ 2018 ਵਿੱਚ ਜਿੱਤ ਕੇ ਉਹ 15ਵੀਂ ਰਾਜਸਥਾਨ ਵਿਧਾਨ ਸਭਾ ਵਿੱਚ ਪੁੱਜੇ ਸਨ।
ਗੁਲਾਬਚੰਦ ਕਟਾਰੀਆ ਬਣੇ ਪੰਜਾਬ ਦੇ ਨਵੇਂ ਰਾਜਪਾਲ, ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਵੀ ਸੰਭਾਲਣਗੇ ਅਹੁਦਾ
ਚੰਡੀਗੜ੍ਹ : ਰਾਜਸਥਾਨ ਸਰਕਾਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਦਿੱਗਜ ਨੇਤਾ ਗੁਲਾਬਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਬਣਾਇਆ ਗਿਆ ਹੈ। ਇਸ ਦੇ ਨਾਲ…
