ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਲਗਾਤਾਰ ਗੁੰਡਾਗਰਦੀ ਦੀਆਂ ਵਾਰਦਾਤਾ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜਿਸ ਕਾਰਨ ਸੂਬੇ ਦਾ ਮਾਹੌਲ ਕਾਫੀ ਖਰਾਬ ਹੁੰਦਾ ਹੋਇਆ ਨਜਰ ਆ ਰਿਹਾ ਹੈ।

ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਲੁਧਿਆਣਾ ਤੋਂ ਦੇਖਣ ਨੂੰ ਮਿਲਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਲੁਧਿਆਣ ‘ਚ ਇਕ ਦੋਧੀ ਦੇ ਪਰਿਵਾਰ ਤੇ ਘਾਤਕ ਹਮਲਾ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਆਪਸੀ ਰੰਜੀਸ਼ ਦੇ ਕਾਰਨ ਇਹ ਹਮਲਾ ਕੀਤਾ ਗਿਆ ਹੈ ਹਮਲੇ ਦੌਰਾਨ ਪਰਿਵਾਰ ਦੇ ਨਾਲ ਜਮ ਕੇ ਕੁੱਟਮਾਰ ਕੀਤੀ ਗਈ।
ਉੱਥੇ ਹੀ ਇਸ ਹਮਲੇ ਤੋਂ ਬਾਅਦ ਪੀੜਤ ਪਰਿਵਾਰ ਨੇ ਮਦਦ ਦੀ ਗੁਹਾਰ ਲਗਾਈ ਹੈ ਤੇ ਨਾਲ ਹੀ ਇਲਾਕੇ ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


