ਗੁਰਦਾਸਪੁਰ ਪੁਲਿਸ ਵਲੋਂ ਚੋਰੀ ਦੇ 30 ਮੋਟਰਸਾਈਕਲਾਂ ਸਣੇ ਤਿੰਨ ਗ੍ਰਿਫ਼ਤਾਰ

ਗੁਰਦਾਸਪੁਰ- ਜ਼ਿਲ੍ਹੇ ਵਿਚੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਚੋਰ ਗਿਰੋਹ ਦਾ ਗੁਰਦਾਸਪੁਰ ਪੁਲਿਸ ਵੱਲੋਂ ਪਰਦਾਫਾਸ਼ ਕੀਤਾ ਗਿਆ ਹੈ ਅਤੇ ਗੁਰਦਾਸਪੁਰ ਪੁਲਿਸ ਵਲੋਂ ਇਸ ਗਰੋਹ ਦੇ…

ਗੁਰਦਾਸਪੁਰ- ਜ਼ਿਲ੍ਹੇ ਵਿਚੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਚੋਰ ਗਿਰੋਹ ਦਾ ਗੁਰਦਾਸਪੁਰ ਪੁਲਿਸ ਵੱਲੋਂ ਪਰਦਾਫਾਸ਼ ਕੀਤਾ ਗਿਆ ਹੈ ਅਤੇ ਗੁਰਦਾਸਪੁਰ ਪੁਲਿਸ ਵਲੋਂ ਇਸ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਇਨ੍ਹਾਂ ਕੋਲੋਂ ਚੋਰੀ ਦੇ 30 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਦੱਸਣਯੋਗ ਹੈ ਕਿ ਇਨ੍ਹਾਂ ਚੋਰਾਂ ਨੇ ਗੁਰਦਾਸਪੁਰ ਜ਼ਿਲੇ ਦੇ ਵੱਖ-ਵੱਖ ਹਿੱਸਿਆਂ ਵਿਚੋਂ ਚੋਰੀ ਕੀਤੇ ਸਨ। ਪੁਲਿਸ ਵਲੋਂ ਚੋਰਾਂ ਖਿਲਾਫ ਮਾਮਲਾ ਦਰਜ ਕਰ ਪੁੱਛਗਿੱਛ ਕੀਤੀ ਜਾ ਰਹੀ ਹੈ। 

ਪੜੋ ਹੋਰ ਖਬਰਾਂ: ਰਾਜਪੁਰਾ ‘ਚ ਪਟਾਕਿਆਂ ਕਾਰਨ ਹੋਇਆ ਧਮਾਕਾ, ਇਕ ਬੱਚੇ ਦੀ ਮੌਤ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਡੀ. ਹਰਵਿੰਦਰ ਸੰਧੂ ਨੇ ਦੱਸਿਆ ਕਿ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਨੇ ਵੱਖ-ਵੱਖ ਜਗ੍ਹਾ ਉੱਤੇ ਨਾਕਾਬੰਦੀ ਕਰ ਤਿੰਨ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲਾ ਸਮੇਤ ਗ੍ਰਿਫ਼ਤਾਰ ਕੀਤੀ ਸੀ, ਜਿਨ੍ਹਾਂ ਕੋਲੋਂ ਪੁੱਛਗਿੱਛ ਦੌਰਾਨ ਚੋਰੀ ਦੇ 30 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੋਨੂੰ ਮਸੀਹ, ਸੰਨੀ ਅਤੇ ਲਵਪ੍ਰੀਤ ਸਿੰਘ ਚੋਰੀ ਕਰਨ ਦੇ ਆਦਿ ਹਨ। ਜਿਨ੍ਹਾਂ ਉਪਰ ਪਹਿਲਾਂ ਵੀ ਚੋਰੀ ਦੇ ਮਾਮਲੇ ਦਰਜ ਹਨ। ਇਹ ਨੌਜਵਾਨ ਵੱਖ-ਵੱਖ ਜਗ੍ਹਾ ਤੋਂ ਮੋਟਰਸਾਈਕਲ ਚੋਰੀ ਕਰ ਅਗੇ ਵੇਚ ਦਿੰਦੇ ਸਨ। ਨਾਕਾਬੰਦੀ ਦੌਰਾਨ ਇਨ੍ਹਾਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਸੀ ਅਤੇ ਪੁੱਛਗਿੱਛ ਦੌਰਾਨ ਇਨ੍ਹਾਂ ਤੋਂ ਕੁੱਲ 30 ਮੋਟਰਸਾਈਕਲ ਬਰਾਮਦ ਕਰਵਾਏ ਹਨ। ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਪੁੱਛਗਿੱਛ ਜਾਰੀ ਹੈ।  

ਪੜੋ ਹੋਰ ਖਬਰਾਂ: ਵੱਡੀ ਖਬਰ: ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਣੀ ਨੇ ਦਿੱਤਾ ਅਸਤੀਫਾ

Leave a Reply

Your email address will not be published. Required fields are marked *