550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਬਹਿਣਵਾਲ ਵਿਖੇ ਗੁਰਮਤਿ ਸਮਾਗਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਸ਼ਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬਹਿਣਵਾਲ ਵਿਖੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਸ਼ਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬਹਿਣਵਾਲ ਵਿਖੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਲਾਕਾ ਵਾਸੀਆਂ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸਮਾਪਤੀ ਦੌਰਾਨ ਡੇਢ ਮਹੀਨੇ ਤੋ ਚੱਲੇ ਆ ਰਹੇ ਪਾਠ ਦਾ ਭੋਗ ਪਾਇਆ ਗਿਆ। ਇਸ ਮੌਕੇ ਸ੍ਰੋਮਣੀ ਕਮੇਟੀ ਮੈਂਬਰ, ਤਖ਼ਤ ਸਾਹਿਬ ਦੇ ਪ੍ਰਬੰਧਕ ਅਤੇ ਸਿਆਸੀ ਆਗੂਆਂ ਤੋ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਵਿੱਚ ਸਮਾਗਮਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਲਵੰਡੀ ਸਾਬੋ ਦੇ ਨਾਲ ਲਗਦੇ ਪਿੰਡ ਬਹਿਣੀਵਾਲ ਵਿਖੇ ਪਿਛਲੇ ਡੇਢ ਮਹੀਨੇ ਤੋ ਪਿੰਡ ਵਾਸੀਆਂ ਵੱਲੋ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦਾ ਸਰਵਣ ਕੀਤਾ ਜਾ ਰਿਹਾ ਹੈ।  ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਅਨੁਸਾਰ ਐਤਵਾਰ ਨੂੰ 19 ਪਾਠਾਂ ਦੇ ਭੋਗ ਤੋਂ ਬਾਅਦ ਸਮਾਪਤੀ ਸਮਾਗਮ ਕੀਤਾ ਗਿਆ,  ਜਿਸ ਵਿੱਚ ਸ੍ਰੋਮਣੀ ਅਕਾਲੀ ਦਲ ਦੇ ਹਲਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਤੋਂ ਇਲਾਵਾ ਸ੍ਰੋਮਣੀ ਕਮੇਟੀ ਮੈਂਬਰ, ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਵਿਸ਼ੇਸ਼ ਤੌਰ ਤੇ ਹਾਜਰੀ ਭਰੀ। ਸਮਾਗਮ ਦੌਰਾਨ ਗੁਰਦਵਾਰਾ ਸਾਹਿਬ ਨੂੰ ਬਹੁਤ ਹੀ ਸੋਹਣਾ ਸਜਾਇਆ ਗਿਆ ਸੀ।

ਸਮਾਗਮ ਦੌਰਾਨ ਆਏ ਸਿੱਖ ਪ੍ਰਚਾਰਕਾਂ ਨੇ ਸੰਗਤਾ ਨੂੰ 550ਵੇਂ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਗੁਰੂ ਸਾਹਿਬ ਦੇ ਦੱਸੇ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਸ੍ਰੋਮਣੀ ਕਮੇਟੀ ਮੈਂਬਰ ਨੇ ਦੱਸਿਆਂ ਕਿ, ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਨੋਜਵਾਨ ਅਮ੍ਰਿੰਤ ਛੱਕ ਕੇ ਗੁਰੂ ਦੇ ਲੜ ਲੱਗੇ ਹਨ। ਇਸ ਮੌਕੇ ਸਮਾਗਮ ਵਿੱਚ ਸ਼ਿਰਕਤ ਕਰਨ ਵਾਲੀ ਸ਼ਖਸੀਅਤਾਂ ਨੂੰ ਸਨਮਾਨ ਬਖਸ਼ਿਆ ਗਿਆ ਅਤੇ ਸੰਗਤਾ ਲਈ ਲੰਗਰਾਂ ਦਾ ਵੀ ਪ੍ਰਬੰਧ ਕੀਤਾ ਗਿਆ।

 

 

 

 

 

Leave a Reply

Your email address will not be published. Required fields are marked *