ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ‘ਚ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਨੂੰ ਲੈਕੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨੂੰ ਸਮਨ ਜਾਰੀ ਕੀਤਾ ਸੀ ਤੇ ਨਾਲ ਹੀ ਹਾਲ ਵਿੱਚ ਹੀ ਜਾਂਚ ਟੀਮ ਨੇ ਅਭਿਨੇਤਾ ਅਕਸ਼ੈ ਕੁਮਾਰ ਨੂੰ ਵੀ ਸੰਮਨ ਜਾਰੀ ਕੀਤਾ। ਜਿਸ ਤੇ ਅਕਸ਼ੈ ਨੇ ਸੋਸ਼ਲ ਮੀਡਿਆ ਰਾਹੀ ਆਪਣੀ ਸਫਾਈ ਪੇਸ਼ ਕੀਤੀ ਕੀ ਉਹ ਕਦੇ ਵੀ ਗੁਰਮੀਤ ਰਾਮ ਰਹੀਮ ਨੂੰ ਨਹੀਂ ਮਿਲਿਆ ਹੈ।
ਸੂਤਰਾਂ ਤੋ ਪਤਾ ਚੱਲਿਆ ਹੈ ਕਿ ਜਾਂਚ ਟੀਮ ਨੇ ਇਹਨਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਕ ਹੋਰ ਸੰਮਨ ਜਾਰੀ ਕਰਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਤੋ ਪਤਾ ਚੱਲਿਆ ਹੈ ਕਿ ਜਾਂਚ ਟੀਮ ਜੱਲਦ ਹੀ ਗੁਰਮੀਤ ਰਾਮ ਰਹੀਮ ਅਤੇ ਪੰਜਾਬ ਪੁਲਸ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਤੋਂ ਪੁਛਗਿਥ ਲਈ ਉਸਨੂੰ ਸੰਮਨ ਜਾਰੀ ਕਰ ਸਕਦੀ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਵੀ ਸੰਮਨ ਜਾਰੀ ਕਰ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ। ਦੱਸ ਦਈਏ ਕਿ ਗੁਰਮੀਤ ਰਾਮ ਰਹੀਮ ਬਲਾਤਕਾਰ ਦੇ ਆਰੋਪ ਵਿੱਚ ਜੇਲ ਵਿੱਚ ਸਜਾ ਕੱਟ ਰਿਹਾ ਹੈ।

