ਚੰਡੀਗੜ੍ਹ: ਸਾਬਕਾ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਪਿੰਕੀ ਕੈਟ ਦੇ ਦੇਹਾਂਤ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ, ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਨੂੰ ਇਲਾਜ਼ ਲਈ ਪਰਿਵਾਰ ਵਾਲਿਆਂ ਵਲੋਂ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਥੇ ਟੈਸਟ ਦੌਰਾਨ ਉਹ ਡੇਂਗੂ ਪੀੜ੍ਹਤ ਵੀ ਪਾਏ ਗਏ। ਮਿਲੀ ਜਾਣਕਾਰੀ ਅਨੁਸਾਰ ਪਿੰਕੀ ਕੈਟ ਦੀ ਡੇਂਗੂ ਦੇ ਕਾਰਨ ਮੌਤ ਹੋਈ ਹੈ।
ਕੌਣ ਸੀ ਗੁਰਮੀਤ ਸਿੰਘ ਪਿੰਕੀ ਕੈਟ
ਗੁਰਮੀਤ ਸਿੰਘ ਪਿੰਕੀ ਨੂੰ ਪੰਜਾਬ ਵਿੱਚ ਅੱਤਵਾਦ ਦੌਰਾਨ ਪੁਲਿਸ ਦਾ ਸੂਹੀਆ ਮੰਨਿਆ ਜਾਂਦਾ ਸੀ। ਪਿੰਕੀ ਨੂੰ ਬਾਅਦ ਵਿੱਚ ਥਾਣੇਦਾਰ ਬਣਾ ਦਿੱਤਾ ਗਿਆ ਸੀ। ਇਸ ਮਗਰੋਂ 2001 ਵਿੱਚ ਉਸ ਨੇ ਲੁਧਿਆਣਾ ਦੇ ਇੱਕ ਨੌਜਵਾਨ ਅਵਤਾਰ ਸਿੰਘ ਉਰਫ਼ ਗੋਲਾ ਨੂੰ ਸਿਰਫ਼ ਰਸਤਾ ਪੁੱਛਣ ‘ਤੇ ਗੋਲੀ ਮਾਰ ਦਿੱਤੀ। ਇਸ ਦੋਸ਼ ਵਿਚ ਉਸ ਨੂੰ ਉਮਰ ਕੈਦ ਦੀ ਸਜ਼ਾ ਵੀ ਸੁਣਾਈ ਗਈ ਸੀ। ਹਾਲਾਂਕਿ ਕਿਸੇ ਤਰ੍ਹਾਂ ਉਹ 7 ਸਾਲ ਬਾਅਦ ਹੀ ਜੇਲ੍ਹ ਵਿਚੋਂ ਬਾਹਰ ਆ ਗਿਆ ਸੀ। ਇਸ ਤੋਂ ਪਹਿਲਾਂ ਪਿੰਕੀ ਕੈਟ ਨੇ ਸਾਬਕਾ ਸੀਐਮ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀਆਂ ਨੂੰ ਫੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਸੀ। ਜਿਸ ਲਈ ਉਸ ਨੂੰ ਮੈਡਲ ਵੀ ਮਿਲਿਆ



