ਹੁਸ਼ਿਆਰਪੁਰ : ਕਰਨਾਲ ’ਚ ਲੱਗੇ ਕਿਸਾਨਾਂ ਦੇ ਪੱਕੇ ਮੋਰਚੇ ਦਰਮਿਆਨ ਕਿਸਾਨ ਆਗੂ ਗਰੁਨਾਮ ਸਿੰਘ ਚੜੂਨੀ ਨੇ ਅਕਾਲੀ ਦਲ ਤੋਂ ਮਦਦ ਮੰਗੀ ਹੈ। ਇਸ ਦੀ ਜਾਣਕਾਰੀ ਖੁਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਤੀ ਹੈ।
ਪੜੋ ਹੋਰ ਖਬਰਾਂ: ਰੋਡਵੇਜ਼ ਦਾ ਜਾਰੀ ਰਹੇਗਾ ਚੱਕਾ ਜਾਮ, ਸਰਕਾਰ ਨਾਲ ਗੱਲਬਾਤ ਰਹੀ ਬੇਸਿੱਟਾ
ਹੁਸ਼ਿਆਰਪੁਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਬੀਤੇ ਦਿਨੀਂ ਉਨ੍ਹਾਂ ਨੂੰ ਕਿਸਾਨ ਮੋਰਚੇ ਦੇ ਆਗੂ ਗੁਰਨਾਮ ਸਿੰਘ ਚੜੂਨੀ ਦਾ ਫੋਨ ਆਇਆ ਸੀ ਅਤੇ ਚੜੂਨੀ ਨੇ ਉਨ੍ਹਾਂ ਨੂੰ ਕਰਨਾਲ ਮੋਰਚੇ ਬਾਰੇ ਜਾਣਕਾਰੀ ਦਿੰਦਿਆਂ ਅਪੀਲ ਕੀਤੀ ਕਿ ਇਥੇ ਸੰਗਤ ਜ਼ਿਆਦਾ ਹੋਣ ਕਾਰਣ ਲੰਗਰ ਪਾਣੀ ਦਾ ਬੰਦੋਬਸਤ ਕੀਤਾ ਜਾਵੇ। ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਇਸ ’ਤੇ ਉਨ੍ਹਾਂ ਚੜੂਨੀ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।
ਪੜੋ ਹੋਰ ਖਬਰਾਂ: ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਜਾਟ ਭਵਨ ’ਚ ਬੈਠਕ ਜਾਰੀ, ਹੋ ਸਕਦੈ ਵੱਡਾ ਐਲਾਨ
ਸੁਖਬੀਰ ਨੇ ਦੱਸਿਆ ਕਿ ਉਨ੍ਹਾਂ ਤੁਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਧਾਮੀ ਨੂੰ ਕਿਸਾਨਾਂ ਤਕ ਲੰਗਰ ਅਤੇ ਪਾਣੀ ਦਾ ਪ੍ਰਬੰਧ ਕਰਵਾਉਣ ਦੀ ਬੇਨਤੀ ਕੀਤੀ। ਸੁਖਬੀਰ ਨੇ ਕਿਹਾ ਕਿ ਅਸੀਂ ਅੰਦੋਲਨ ਕਰ ਰਹੇ ਕਿਸਾਨਾਂ ਤੱਕ ਲੰਗਰ ਤੇ ਹੋਰ ਲੋੜੀਂਦੀਆਂ ਸੇਵਾਵਾਂ ਪਹੁੰਚਾ ਰਹੇ ਹਾਂ ਅਤੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰਨ ਲਈ ਵਚਨਬੱਧ ਹਾਂ। ਇਸ ਦੌਰਾਨ ਸੁਖਬੀਰ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਵੀ ਅਪੀਲ ਕੀਤੀ ਕਿ ਉਹ ਤੁਰੰਤ ਕਿਸਾਨਾਂ ਦੀ ਮੰਗਾਂ ਮੰਨਣ।
ਪੜੋ ਹੋਰ ਖਬਰਾਂ: ਦੁਨੀਆ ਦੀ ਸਭ ਤੋਂ ਖਤਰਨਾਕ ਜੇਲ ਜਿੱਥੇ ਕੈਦ ਸਨ ਤਾਲਿਬਾਨ ਦੇ ਖੂੰਖਾਰ ਅੱਤਵਾਦੀ



