ਕਿਸਾਨ ਜਥੇਬੰਦੀਆਂ ਦੇ ਜ਼ਾਬਤੇ ਵਿਚਾਲੇ ਗੁਰਨਾਮ ਸਿੰਘ ਚਢੂਨੀ ਦੀ ਤਰਨਤਾਰਨ ‘ਚ ‘ਵੱਡੀ ਰੈਲੀ’

ਤਰਨਤਾਰਨ- ਬੀਤੇ ਦਿਨ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਦੇ ਸੱਦੇ ਉੱਤੇ ਅੱਜ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਤੇ ਮਜ਼ਦੂਰ ਤਰਨਤਾਰਨ ਵਿਚ ਇਕੱਠੇ ਹੋਏ ਹਨ। ਦੱਸ…

ਤਰਨਤਾਰਨ- ਬੀਤੇ ਦਿਨ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਦੇ ਸੱਦੇ ਉੱਤੇ ਅੱਜ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਤੇ ਮਜ਼ਦੂਰ ਤਰਨਤਾਰਨ ਵਿਚ ਇਕੱਠੇ ਹੋਏ ਹਨ। ਦੱਸ ਦਈਏ ਕਿ ਬੀਤੇ ਦਿਨ ਕਿਸਾਨ ਆਗੂ ਵਲੋਂ ਮਿਸ਼ਨ ਪੰਜਾਬ ਤਹਿਤ ਕਿਸਾਨ ਰੈਲੀ ਦਾ ਸੱਦਾ ਦਿੱਤਾ ਗਿਆ ਸੀ।

ਪੜੋ ਹੋਰ ਖਬਰਾ: ਰਾਜ ਕੁੰਦਰਾ ਕੇਸ ‘ਚ ਸ਼ਿਲਪਾ ਸ਼ੈੱਟੀ ਤੇ ਸ਼ਰਲਿਨ ਚੋਪੜਾ ਨੂੰ ਬਣਾਇਆ ਗਵਾਹ, ਚਾਰਜਸ਼ੀਟ ਦਾਇਰ

ਮਿਲੀ ਜਾਣਕਾਰੀ ਮੁਤਾਬਕ ਕਿਸਾਨ ਤੇ ਮਜ਼ਦੂਰ ਵਰਗ ਦੀ ਇਹ ਰੈਲੀ ਅਮਰਕੋਟ ਦੀ ਦਾਣਾ ਮੰਡੀ ਵਿਚ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਕਈ ਕਿਸਾਨ ਆਗੂਆਂ ਦੇ ਸ਼ਾਮਲ ਹੋਣ ਦੀ ਖਬਰ ਹੈ। ਲੋਕਾਂ ਦੇ ਵੱਡੇ ਇਕੱਠ ਨੂੰ ਦੇਖਦਿਆਂ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ। ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਿਆਸੀ ਰੈਲੀ ਕਰਨ ਤੋਂ ਵਰਜਿਆ ਗਿਆ ਸੀ। ਇਸ ਦੌਰਾਨ ਕਿਸਾਨ ਆਗੂ ਚਢੂਨੀ ਦੀ ਰੈਲੀ ਉੱਤੇ ਵੀ ਕਈ ਤਰ੍ਹਾਂ ਦੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ।

ਪੜੋ ਹੋਰ ਖਬਰਾ: ਗੋਲਡਨ ਬੁਆਏ ਨੀਰਜ ਚੋਪੜਾ ਪਹੁੰਚੇ KBC, ਕੀਤੀ ਖੂਬ ਮਸਤੀ

Leave a Reply

Your email address will not be published. Required fields are marked *