ਸਲੋਵਾਕੀਆ ‘ਚ ਅਜਨਾਲਾ ਦੇ 23 ਸਾਲਾ ਗੁਰਸੇਵਕ ਸਿੰਘ ਦੀ ਪਾਣੀ ‘ਚ ਡੁੱਬਣ ਕਾਰਨ ਮੌਤ, ਘਰ ‘ਚ ਵਿਆਹ ਦੀਆਂ ਖ਼ੁਸ਼ੀਆਂ ਮਾਤਮ ‘ਚ ਬਦਲੀਆਂ

ਅਜਨਾਲਾ : ਰੋਜ਼ੀ-ਰੋਟੀ ਕਮਾਉਣ ਅਤੇ ਪਰਿਵਾਰ ਦੇ ਚੰਗੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਗਏ ਅਜਨਾਲਾ ਦੇ ਇੱਕ 23 ਸਾਲਾ ਪੰਜਾਬੀ ਨੌਜਵਾਨ ਗੁਰਸੇਵਕ ਸਿੰਘ ਦੀ…

ਰੋਜ਼ੀ-ਰੋਟੀ ਕਮਾਉਣ ਅਤੇ ਪਰਿਵਾਰ ਦੇ ਚੰਗੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਗਏ ਅਜਨਾਲਾ ਦੇ ਇੱਕ 23 ਸਾਲਾ ਪੰਜਾਬੀ ਨੌਜਵਾਨ ਗੁਰਸੇਵਕ ਸਿੰਘ ਦੀ ਸਲੋਵਾਕੀਆ ਵਿੱਚ ਪਾਣੀ

ਅਜਨਾਲਾ : ਰੋਜ਼ੀ-ਰੋਟੀ ਕਮਾਉਣ ਅਤੇ ਪਰਿਵਾਰ ਦੇ ਚੰਗੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਗਏ ਅਜਨਾਲਾ ਦੇ ਇੱਕ 23 ਸਾਲਾ ਪੰਜਾਬੀ ਨੌਜਵਾਨ ਗੁਰਸੇਵਕ ਸਿੰਘ ਦੀ ਸਲੋਵਾਕੀਆ ਵਿੱਚ ਪਾਣੀ ‘ਚ ਡੁੱਬਣ ਕਾਰਨ ਮੌਤ ਹੋਣ ਦੀ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਮੰਦਭਾਗੀ ਘਟਨਾ ਤੋਂ ਬਾਅਦ ਜਿੱਥੇ ਪੀੜਤ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਉੱਥੇ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਕਲੌਤੇ ਭਰਾ ਦੀ ਮੌਤ ਦੀ ਖ਼ਬਰ ਸੁਣ ਕੇ ਭੈਣ ਬੇਹੋਸ਼ ਹੋ ਗਈ ਅਤੇ ਮਾਂ-ਪਿਓ ਦਾ ਰੋ-ਰੋ ਕੇ ਬੁਰਾ ਹਾਲ ਹੈ।

8 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਪਰਿਵਾਰਕ ਮੈਂਬਰਾਂ ਮੁਤਾਬਕ ਗੁਰਸੇਵਕ ਸਿੰਘ ਕਰੀਬ 8 ਮਹੀਨੇ ਪਹਿਲਾਂ ਹੀ ਵਰਕ ਪਰਮਿਟ ‘ਤੇ ਸਲੋਵਾਕੀਆ ਗਿਆ ਸੀ। ਪਰਿਵਾਰ ਨੂੰ ਉਮੀਦ ਸੀ ਕਿ ਪੁੱਤਰ ਵਿਦੇਸ਼ ਜਾ ਕੇ ਘਰ ਦੀ ਗਰੀਬੀ ਦੂਰ ਕਰੇਗਾ, ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਮ੍ਰਿਤਕ ਦੇ ਪਿਤਾ ਸਰਤਾਜ ਸਿੰਘ ਅਤੇ ਹੋਰਨਾਂ ਰਿਸ਼ਤੇਦਾਰਾਂ ਨੇ ਰੋਂਦਿਆਂ ਦੱਸਿਆ ਕਿ ਆਉਣ ਵਾਲੀ 31 ਦਸੰਬਰ ਨੂੰ ਗੁਰਸੇਵਕ ਦੇ ਵੱਡੇ ਭਰਾ ਦਾ ਵਿਆਹ ਤੈਅ ਹੋਇਆ ਸੀ। ਘਰ ਵਿੱਚ ਵਿਆਹ ਦੀਆਂ ਤਿਆਰੀਆਂ ਅਤੇ ਚਾਅ ਚੱਲ ਰਹੇ ਸਨ, ਪਰ ਇਸ ਭਾਣੇ ਨੇ ਪਰਿਵਾਰ ਦੀਆਂ ਸਾਰੀਆਂ ਖ਼ੁਸ਼ੀਆਂ ਨੂੰ ਪਲ ਭਰ ਵਿੱਚ ਮਾਤਮ ਵਿੱਚ ਬਦਲ ਦਿੱਤਾ।

ਪਰਿਵਾਰ ਨੇ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਸਰਕਾਰਾਂ ਤੋਂ ਮੰਗੀ ਮਦਦ

ਪੁੱਤਰ ਦੀ ਮੌਤ ਦੇ ਗ਼ਮ ਵਿੱਚ ਡੁੱਬੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਸਲੋਵਾਕੀਆ ਸਥਿਤ ਭਾਰਤੀ ਦੂਤਾਵਾਸ (Indian Embassy) ਨੂੰ ਹੱਥ ਜੋੜ ਕੇ ਬੇਨਤੀ ਕੀਤੀ ਹੈ। ਉਨ੍ਹਾਂ ਗੁਹਾਰ ਲਗਾਈ ਹੈ ਕਿ ਗੁਰਸੇਵਕ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਸਰਕਾਰੀ ਪੱਧਰ ‘ਤੇ ਮਦਦ ਕੀਤੀ ਜਾਵੇ, ਤਾਂ ਜੋ ਬਦਕਿਸਮਤ ਮਾਪੇ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਦੇ ਆਖਰੀ ਵਾਰ ਦਰਸ਼ਨ ਕਰ ਸਕਣ ਅਤੇ ਉਸ ਦਾ ਅੰਤਿਮ ਸੰਸਕਾਰ ਆਪਣੀ ਪਵਿੱਤਰ ਵਤਨ ਦੀ ਧਰਤੀ ‘ਤੇ ਪੂਰੀਆਂ ਰੀਤਾਂ-ਰਸਮਾਂ ਨਾਲ ਕਰ ਸਕਣ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਕਪੂਰਥਲਾ ‘ਚ ਦਿਨ-ਦਿਹਾੜੇ ਭਿਆਨਕ ਖੇਡ: 6 ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਉਤਾਰਿਆ ਮੌਤ ਦੇ ਘਾਟ, ਗੈਂਗਵਾਰ ਦਾ ਖ਼ਦਸ਼ਾ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *