ਗੁਰਸਿਮਰਨ ਮੰਡ ਨੂੰ ਲਾਰੈਂਸ ਗੈਂਗ ਵੱਲੋਂ ਧਮਕੀ, ਜਾਣੋ ਕੀ ਕਿਹਾ

ਲੁਧਿਆਣਾ: ਲੁਧਿਆਣਾ ਵਿੱਚ ਗੁਰਸਿਮਰਨ ਸਿੰਘ ਮੰਡ ਨੂੰ ਇੱਕ ਵਾਰ ਫਿਰ ਧਮਕੀਆਂ ਮਿਲੀਆਂ ਹਨ। ਧਮਕੀ ਦੇਣ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਲਾਰੈਂਸ ਗੈਂਗ ਦਾ ਮੈਂਬਰ…

ਲੁਧਿਆਣਾ: ਲੁਧਿਆਣਾ ਵਿੱਚ ਗੁਰਸਿਮਰਨ ਸਿੰਘ ਮੰਡ ਨੂੰ ਇੱਕ ਵਾਰ ਫਿਰ ਧਮਕੀਆਂ ਮਿਲੀਆਂ ਹਨ। ਧਮਕੀ ਦੇਣ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਲਾਰੈਂਸ ਗੈਂਗ ਦਾ ਮੈਂਬਰ ਦੱਸਿਆ ਹੈ। ਮੰਡ ਨੂੰ ਈ-ਮੇਲ ਰਾਹੀਂ ਧਮਕੀ ਮਿਲੀ ਹੈ। ਗੁਰਸਿਮਰਨ ਸਿੰਘ ਮੰਡ ਨੇ ਦੱਸਿਆ ਕਿ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਇਸ ਈ-ਮੇਲ ਬਾਰੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਮੰਡ ਨੇ ਦੱਸਿਆ ਕਿ ਉਨ੍ਹਾਂ ਦੀ ਸੁਰੱਖਿਆ ‘ਚ ਤਾਇਨਾਤ 7 ਕਮਾਂਡੋ ਅਤੇ ਪੀਏਪੀ ਜਵਾਨਾਂ ਨੂੰ ਵਾਪਸ ਲੈ ਲਿਆ ਗਿਆ ਹੈ। ਜੇਕਰ ਉਨ੍ਹਾਂ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਸਰਕਾਰ ਜ਼ਿੰਮੇਵਾਰ ਹੋਵੇਗੀ।

ਮੰਡ ਨੇ ਦੱਸਿਆ ਕਿ ਬਟਾਲਾ ਵਿੱਚ ਪਿਛਲੇ 24 ਘੰਟਿਆਂ ਵਿੱਚ ਤਿੰਨ ਘਟਨਾਵਾਂ ਵਾਪਰੀਆਂ ਹਨ। ਪੰਜਾਬ ਵਿੱਚ ਕਾਨੂੰਨ ਵਿਵਸਥਾ ਟੁੱਟ ਚੁੱਕੀ ਹੈ। ਦੇਸ਼ ਹਿੱਤ ਦੀ ਗੱਲ ਕਰਨ ਵਾਲੇ ਲੋਕਾਂ ਨੂੰ ਇੱਕ ਸਾਜ਼ਿਸ਼ ਤਹਿਤ ਮਾਰਿਆ ਜਾ ਰਿਹਾ ਹੈ।

Leave a Reply

Your email address will not be published. Required fields are marked *