ਮੁੰਬਈ : ਭਾਰਤ ਦੇ ਸਾਬਕਾ ਆਫ ਸਪਿੰਨਰ ਹਰਭਜਨ ਸਿੰਘ (Harbhajan Singh) ਅਤੇ ਉਨ੍ਹਾਂ ਦੀ ਪਤਨੀ ਗੀਤਾ ਬਸਰਾ ਦੇ ਘਰ ਅੱਜ (baby boy) ਪੁੱਤ ਨੇ ਜਨਮ ਲਿਆ ਹੈ। ਇਸ ਗੱਲ ਦੀ ਖੁਸ਼ੀ ਹਰਭਜਨ ਨੇ ਦੋਸਤਾਂ ਅਤੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਸੰਦੇਸ਼ ਪਾਇਆ: ਪੁੱਤ ਨੇ ਜਨਮ ਲਿਆ… ਸ਼ੁਕਰ ਆ ਤੇਰਾ ਮਾਲਕਾ”.
Blessed with a Baby boy shukar aa Tera maalka pic.twitter.com/dqXOUmuRID
— Harbhajan Turbanator (@harbhajan_singh) July 10, 2021
ਦੱਸ ਦੇਈਏ ਕਿ ਇਸ ਤੋਂ ਪਹਿਲਾ ਹਰਭਜਨ ਸਿੰਘ ਅਤੇ ਗੀਤਾ ਬਸਰਾ ਨੇ ਧੀ ਨੂੰ ਜਨਮ ਦਿੱਤਾ ਸੀ। ਹਰਭਜਨ ਸਿੰਘ ਅਤੇ ਗੀਤਾ ਬਸਰਾ ਨੇ 29 ਅਕਤੂਬਰ 2015 ਨੂੰ ਜਲੰਧਰ ਵਿੱਚ ਵਿਆਹ ਕਰਵਾਇਆ ਸੀ। ਹੁਣ ਭਾਰਤ ਦੇ ਦਿੱਗਜ ਸਪਿਨਰ ਹਰਭਜਨ ਸਿੰਘ ਦੂਜੀ ਵਾਰ ਪਿਤਾ ਬਣ ਗਏ ਹਨ। ਮਾਂ ਅਤੇ ਬੱਚਾ ਦੋਵੇਂ ਠੀਕ ਹਨ।




